ਰੋਡਵੇਜ਼ ਗੁੱਲ ਪ੍ਰਾਈਵੇਟ ਫੁੱਲ, ਕੈਪਟਨ ਸਰਕਾਰ ਬਣੀ ਪ੍ਰਾਈਵੇਟ ਟਰਾਂਸਪੋਰਟ ਮਾਫੀਆ ਦੀ ਹਮਾਇਤੀ: ਰੇਸ਼ਮ ਗਿੱਲ

ਤਲਵਾੜਾ (ਦ ਸਟੈਲਰ ਨਿਊਜ਼)। 13 ਅਕਤੂਬਰ ਨੂੰ ਸ਼ਾਹੀ ਸ਼ਹਿਰ ਪਟਿਆਲਾ ਵਿਖੇ ਸਾਂਝੇ ਮੋਰਚੇ ਦੇ ਬੈਨਰ ਹੇਠ ਪਨਬੱਸ ਵਲੋ ਭਰਵੀਂ ਸ਼ਮੂਲੀਅਤ ਦਾ ਐਲਾਨ ਕੀਤਾ ਗਿਆ ਹੈ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਜਰਨਲ ਬੱਸ ਸਟੈਂਡ ਜਲੰਧਰ ਵਿੱਚ ਸਰਕਾਰ ਵਲੋਂ ਕਰੋਨਾ ਦੀਆਂ ਹਿਦਾਇਤਾਂ ਨੂੰ ਮੁੱਖ ਰੱਖਦੇ ਹੋਏ ਹੋਈ, ਜਿਸਦੀ ਪ੍ਰਧਾਨਗੀ ਸੂਬਾ ਚੇਅਰਮੈਨ ਸਲਵਿੰਦਰ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 18 ਡਿਪੂਆਂ ਦੀਆਂ ਕਮੇਟੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਗਏ।

Advertisements

ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਪੰਜਾਬ ਸਰਕਾਰ ਤੇ ਟਰਾਂਸਪੋਰਟ ਮਾਫੀਆ ਨੂੰ ਖੁੱਲ ਦਿੱਤੀ ਜਾਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਰੋਡਵੇਜ਼ ਪਨਬਸ ਦੀਆ ਬੱਸਾਂ ਵਿਚ 25 ਸਵਾਰੀਆਂ ਅਤੇ ਬਾਹਰੀ ਰਾਜਾਂ ਨੂੰ ਜਾਣ ਆਉਣ ਬੰਦ ਕਰਨ ਵਰਗੀਆ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ ਪਰ ਦੂਜੇ ਪਾਸੇ ਪ੍ਰਾਈਵੇਟ ਬੱਸਾਂ ਪੂਰੀਆਂ 100 ਪ੍ਰਤੀਸ਼ਤ ਸਵਾਰੀਆ  ਭਰ ਕੇ ਸ਼ਰੇਆਮ ਚਲਾਈਆਂ ਜਾ ਰਹੀਆਂ ਹਨ ਅਤੇ ਇੱਕਲਾ ਪੰਜਾਬ ਹੀ ਨਹੀ ਸਾਰੇ ਸ਼ਹਿਰਾਂ ਵਿੱਚੋਂ ਦਿੱਲੀ,ਜੈਪੁਰ, ਬਿਹਾਰ,ਯੂ ਪੀ,ਅਤੇ ਗੰਗਾਨਗਰ ਰਾਜਸਥਾਨ ਆਦਿ ਨੂੰ ਪ੍ਰਾਈਵੇਟ ਬੱਸਾਂ ਦੀ ਆਵਾਜਾਈ ਆਮ ਹੀ ਹੈ ਅਤੇ ਤਿੰਨ ਤਿੰਨ ਦਿਨਾਂ ਦੀ ਅਡਵਾਂਸ ਬੁੱਕਿੰਗ ਵਰਗੇ ਤੱਥ ਸਾਹਮਣੇ ਆ ਰਹੇ ਹਨ ਜਿਸ ਤੋਂ ਸਾਬਿਤ ਹੁੰਦਾ ਹੈ ਕਿ ਸਰਕਾਰ ਸਰਕਾਰੀ ਬੱਸਾਂ ਨੂੰ ਘਾਟੇ ਵਿੱਚ ਦਿਖਾਕੇ ਬਦਨਾਮ ਕਰਕੇ ਬੰਦ ਕਰਨ ਦੀਆਂ ਨੀਤੀਆਂ ਘੜ ਰਹੀ ਹੈ ਅਤੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਟਰਾਂਸਪੋਰਟ ਮਾਫੀਆ ਨੂੰ ਨਕੇਲ ਪਾਉਣ ਵਾਲੇ ਕੈਪਟਨ ਸਾਹਿਬ ਦੇ ਬਿਆਨ ਝੂਠੇ ਹੀ ਨਹੀਂ ਸਾਬਿਤ ਹੁੰਦੇ ਉਲਟਾ ਸਰਕਾਰ ਟਰਾਂਸਪੋਰਟ ਘਰਾਣਿਆਂ ਨੂੰ ਮੁਨਾਫ਼ੇ ਦੇਣ ਵੱਲ ਤੁਰੀ ਹੋਈ ਹੈ। ਜਦੋਂ ਮੁਲਾਜ਼ਮਾਂ ਵਲੋਂ ਮਹਿਕਮੇ ਨੂੰ ਬਚਾਉਣ ਅਤੇ ਹੱਕਾਂ ਲਈ ਕੋਰੋਨਾ ਮਹਾਂਮਾਰੀ ਦੀ ਹਦਾਇਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਸੰਘਰਸ਼ ਕੀਤਾ ਜਾਂਦਾ ਹੈ ਤਾਂ ਸਰਕਾਰ ਵਲੋਂ ਪਰਚੇ ਦਰਜ ਕਰਕੇ ਅਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਪਠਾਨਕੋਟ ਵਿਖੇ ਪਨਬੱਸ ਮੁਲਾਜ਼ਮਾਂ ਤੇ ਸਰਕਾਰ ਵਲੋਂ ਜ਼ਬਰੀ ਕੀਤੇ ਪਰਚੇ ਤਰੁੰਤ ਰੱਦ ਕੀਤੇ ਜਾਣ ਨਹੀਂ ਤਾਂ ਯੂਨੀਅਨ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਗਿੱਲ ਨੇ ਕਿਹਾ ਕਿ ਪਨਬਸ ਮੁਲਾਜ਼ਮਾਂ ਅਤੇ ਵੱਖ-ਵੱਖ ਮਹਿਕਮਿਆਂ ਦੇ ਠੇਕਾ ਆਧਾਰਿਤ ਮੁਲਾਜਮਾਂ ਪ੍ਰਤੀ ਸਰਕਾਰ ਮਾਰੂ ਨੀਤੀਆਂ ਲਿਆ ਕੇ ਮਹਿਕਮਿਆਂ ਦਾ ਨਿੱਜੀਕਰਨ ਕਰਨ ਅਤੇ ਪੁਨਰਗਠਨ ਦੇ ਨਾਮ ਤੇ ਭੋਗ ਪਾਉਣ ਵਾਲੇ ਪਾਸੇ ਜਾ ਰਹੀ ਹੈ, ਜਿਸ ਦਾ ਪਨਬਸਯੂਨੀਅਨ ਸਖਤ ਵਿਰੋਧ ਕਰਦੀ ਹੈ ਅਤੇ ਠੇਕਾ ਸੰਘਰਸ਼ ਮੋਰਚੇ ਦੇ ਬੈਨਰ ਹੇਠ ਮਿਤੀ 13-10-2020  ਕੈਪਟਨ ਸਾਹਿਬ ਦੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਉਲੀਕੇ ਪ੍ਰੋਗਰਾਮ ਵਿੱਚ ਪਨਬੱਸ ਯੂਨੀਅਨ ਵਲੋਂ ਵੱਧ ਚੜ ਕੇ ਹਿੱਸਾ ਲਿਆ ਜਾਵੇਗਾ ਅਤੇ ਆਪਣੇ ਰੋਜ਼ਗਾਰ ਨੂੰ ਪੱਕਾ ਕਰਵਾਉਣ ਲਈ ਤਿੱਖੇ ਸੰਘਰਸ਼  ਕੀਤੇ ਜਾਣਗੇ ।

LEAVE A REPLY

Please enter your comment!
Please enter your name here