ਸ਼ਹਿਰ ਦੇ 50 ਵਾਰਡਾਂ ਨੂੰ ਕੀਤਾ ਖੁੱਲੇ ਚ ਸ਼ੌਚ ਮੁਕਤ: ਬਲਬੀਰ ਰਾਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਗਰ ਨਿਗਮ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਜਾਣਕਾਰੀ ਦਿਦਿੰਆ ਦਸਿੱਆ ਕਿ ਨਗਰ ਨਿਗਮ ਵਲੋਂ ਹੁਸ਼ਿਆਰਪੁਰ ਦੀ ਹਦੂਦ ਅੰਦਰ ਪੈਂਦੇ 50 ਵਾਰਡਾਂ ਨੂੰ ਖੁੱਲੇ ਚ ਸ਼ੌਚ ਮੁਕਤ ਘੋਸ਼ਿਤ ਕਰ ਦਿੱਤਾ ਗਿਆ ਹੈ।

Advertisements

ਉਹਨਾਂ ਕਿਹਾ ਕਿ ਜੇਕਰ ਇਸ ਸਬੰਧੀ ਕਿਸੇ ਵੀ ਵਿਅਕਤੀ ਨੂੰ ਕੋਈ ਇਤਰਾਜ ਹੈ ਤਾਂ ਉਹ ਆਪਣੇ ਇਤਰਾਜ ਅਤੇ ਸੁਝਾਅ ਇਸ ਨੋਟਿਸ ਦੀ ਪ੍ਰਕਾਸ਼ਨਾ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ-ਅੰਦਰ ਲਿਖਤੀ ਰੂਪ ਚ ਦਫਤਰੀ ਕੰਮਕਾਜ ਵਾਲੇ ਦਿਨ ਦਫਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਪੇਸ਼/ਦਾਇਰ ਕਰ ਸਕਦੇ ਹਨ । ਉਹਨਾਂ ਕਿਹਾ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਪ੍ਰਾਪਤ ਹੋਏ ਇਤਰਾਜਾ ਤੇ ਕੋਈ ਗੋਰ ਨਹੀਂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here