ਸ਼ੁਕਰਵਾਰ ਨੂੰ ਆਈ 90 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ

ਪਠਾਨਕੋਟ (ਦ ਸਟੈਲਰ ਨਿਊਜ਼): ਜਿਲਾ ਪਠਾਨਕੋਟ ਵਿੱਚ ਸ਼ੁਕਰਵਾਰ ਨੂੰ 90 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 47 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਿਕਰਯੋਗ ਹੈ ਕਿ ਸੁਕਰਵਾਰ ਨੂੰ 2 ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ ਦੋਰਾਨ ਮੋਤ ਹੋ ਗਈ ਇਸ ਤਰਾਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 33 ਹੋ ਗਈ ਹੈ।

Advertisements

ਉਨਾਂ ਕਿਹਾ ਕਿ ਜਿਵੇਂ ਕਿ ਪਿਛਲੇ ਕੂਝ ਦਿਨਾਂ ਤੋਂ ਜਿਲਾਂ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਤੇ ਇਲਾਜ ਦੋਰਾਨ ਮਰਨ ਵਾਲੇ ਲੋਕਾਂ ਦੀ ਸੰਖਿਆਂ ਵਿੱਚ ਵਾਧਾ ਹੋਇਆ ਹੈ। ਉਨਾਂ ਕਿਹਾ ਕਿ ਸਮੱਸਿਆ ਪੈਦਾ ਹੋ ਜਾਂਦੀ ਹੈ ਜਦੋਂ ਬੀਮਾਰੀ ਦੇ ਲੱਛਣ ਹੋਣ ਦੇ ਬਾਵਜੂਦ ਵੀ ਸਮੇਂ ਰਹਿੰਦਿਆਂ ਕਰੋਨਾ ਟੈਸਟ ਨਹੀਂ ਕਰਵਾਉਂਦੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮਿਸ਼ਨ ਫਤਿਹ ਅਧੀਨ ਬਾਰ-ਬਾਰ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਕਿ ਜਾਗਰੁਕ ਹੋਵੋ ਸਮੇਂ ਰਹਿੰਦਿਆਂ ਕਰੋਨਾ ਟੈਸਟ ਕਰਵਾਓ ।

ਉਨਾਂ ਕਿਹਾ ਕਿ ਅਗਰ ਅਸੀਂ ਜਾਗਰੁਕ ਨਹੀਂ ਹੋਵਾਂਗੇ ਤਾਂ ਵੱਡੀ ਸਮੱਸਿਆ ਪੈਦਾ ਹੋ ਸਕਦੀ ਹੈ । ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ ਤੱਦ ਹੀ ਜਿਲਾ ਪਠਾਨਕੋਟ ਕਰੋਨਾ ਮੁਕਤ ਬਣਾਇਆ ਜਾ ਸਕੇਗਾ। ਉਨਾਂ ਕਿਹਾ ਕਿ ਹੁਣ ਜਿਲਾਂ ਪਠਾਨਕੋਟ ਵਿੱਚ  ਕੂਲ 2047 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨਾਂ ਵਿੱਚੋਂ 1316 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 698 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 33 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here