ਜਿਲੇ ਵਿੱਚ 145 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 2621, 4 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  ਵਿਆਕਤੀਆਂ ਦੇ 1785 ਨਵੇ ਸੈਪਲ ਲੈਣ ਨਾਲ ਅਤੇ 1804 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 145 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 2621 ਹੋ ਗਈ ਹੈ । ਉਹਨਾਂ ਦਸਿੱਆ ਕਿ ਜਿਲੇ ਵਿੱਚ ਕੋਵਿਡ-19 ਦੇ ਕੁੱਲ ਸੈਪਲਾਂ ਦੀ ਗਿਣਤੀ 74033 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 69593 ਸੈਪਲ  ਨੈਗਟਿਵ,  ਜਦਕਿ 2086 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 108 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 76 ਹੈ । ਐਕਟਿਵ ਕੇਸਾ ਦੀ ਗਿਣਤੀ 837 ਹੈ , ਤੇ 1708 ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ  ਨੇ ਇਹ ਵੀ ਦੱਸਿਆ ਕਿ ਅੱਜ ਦੇ 145  ਕੇਸ ਜਿਨਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਨਾਲ 44 , ਗੰੜਸ਼ੰਕਰ , ਮੁਕੇਰੀਆਂ,  ਦਸੂਹਾਂ ਦੇ ਸ਼ਹਿਰੀ ਖੇਤਰ ਨਾਲ ਸਬੰਧਿਤ 30, ਜਦ ਕਿ 71 ਕੇਸ ਬਾਕੀ ਦਿਹਾਤੀ ਸਿਹਤ ਸੰਸਥਾਵਾਂ ਨਾਲ  ਸਬੰਧਿਤ ਹਨ । ਇਸ ਤੋ ਇਲਾਵਾ 4  ਮੌਤਾਂ  ਹੋਈਆਂ ਹਨ ।(1) ਪਹਿਲੀ  ਮੌਤ 70 ਸਾਲਾ ਵਿਆਕਤੀ ਵਾਸੀ ਅਲਾਹਬਾਦ  ਜੇਰੇ ਇਲਾਜ ਅਮ੍ਰਿਤਸਰ ਮੈਡੀਕਲ ਕਾਲਿਜ (2) 85 ਸਾਲਾ ਔਰਤ ਪਿੰਡ ਦੁਗਰੀ ਦਸੂਹਾ ਦੀ ਮੌਤ ਸਿਵਲ ਹਸਪਤਾਲ ਦਸੂਹਾਂ ਵਿਖੇ ਹੋਈ , (3) ਮੌਤ 68 ਸਾਲਾ ਵਿਆਕਤੀ ਪਿੰਡ ਕੋਟਲੀ ਖਾਸ ਮੁਕੇਰੀਆਂ ਦੀ ਮੈਡੀਕਲ ਕਾਲਿਜ ਅਮ੍ਰਿਤਸਰ ਜਦ ਕਿ (4) ਬੁਲੋਵਾਲ ਨਿਵਾਸੀ 50 ਸਾਲਾ ਔਰਤ ਦੀ ਮੌਤ ਜਲੰਧਰ ਦੇ ਨਿਜੀ ਹਸਪਤਾਲ ਵਿਖੇ ਹੋਈ ਇਹ ਚਾਰੇ ਮਰੀਜ ਕੋਰੋਨਾ ਪਾਜੇਟਿਵ ਸੀ ।ਸਿਵਲ ਸਰਜਨ ਨੇ ਫੀਲਡ ਵਿਚ ਕੰਮ ਕਰ ਰਹੇ ਡਾਕਟਰ, ਨਰਸਿੰਜ , ਮਲਟੀਪਰਪਜ ਫੀਮੇਲ ਅਤੇ ਮੇਲ  ਵਰਕਰ ਹੋਰ ਸਾਰੇ ਸਟਾਫ ਦਾ ਧੰਨਵਾਦ ਵੀ ਕੀਤਾ ਤੇ ਆਸ ਕੀਤੀ ਕਿ ਆਉਣ ਵਾਲੇ ਸਮੇ ਵਿੱਚ ਇਸੇ ਤਰਾਂ ਉਹ ਆਪਣੀ ਡਿਊਟੀ ਤਨ ਦੇਹੀ ਨਾਲ ਨਿਭਾਇਗੇ ਰਹਿਣਗੇ । ਉਹਨਾਂ ਲੋਕਾ ਨੂੰ ਇਹ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here