ਗੋਲਗੱਪੇ ਵੇਚਣ ਵਾਲੇ ਦੀ ਖੁੱਲੀ ਕਿਸਮਤ, ਮੁੱਖਮੰਤਰੀ ਵੱਲੋਂ 5 ਲੱਖ ਦੀ ਗਰਾਂਟ ਦਾ ਐਲਾਨ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਤੋਂ ਇਕ ਨੌਜਵਾਨ ਲੜਕੇ ਲਈ ਪੰਜ ਲੱਖ ਰੁਪਏ ਦੀ ਗਰਾਂਟ ਦਾ ਐਲਾਨ ਕੀਤਾ ਹੈ ਜਿਸ ਦੀ ਰੋਜ਼ੀ-ਰੋਟੀ ਕਮਾਉਣ ਲਈ ਸੜਕ ਕਿਨਾਰੇ ਗੋਲਗੱਪੇ ਵੇਚਦਿਆਂ ਦੀ ਵਾਇਰਲ ਹੋਈ ਵੀਡੀਓ ਨੇ ਹਜ਼ਾਰਾਂ ਲੋਕਾਂ ਦੇ ਦਿਲ ਨੂੰ ਛੂਹਿਆ ਹੈ।

Advertisements

ਇਹ ਨੌਜਵਾਨ ਇਕ ਵਿਅਕਤੀ ਪਾਸੋਂ ਪੈਸੇ ਲੈਣ ਦੀ ਕੀਤੀ ਪੇਸ਼ਕਸ਼ ਨੂੰ ਇਹ ਕਹਿੰਦੇ ਹੋਏ ਠੁਕਰਾ ਦਿੰਦਾ ਹੈ ਕਿ ਉਹ ਸਿਰਫ ਹੱਥੀਂ ਮਿਹਨਤ ਕਰਕੇ ਹੀ ਪੈਸਾ ਕਮਾਉਣਾ ਚਾਹੁੰਦਾ ਹੈ। ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੌਰਾਨ ਇਕ ਸਵਾਲਕਰਤਾ ਨੂੰ ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇ ਵੀ ਇਸ ਵੀਡੀਓ ਨੂੰ ਵੀ ਦੇਖਿਆ ਹੈ ਜੋ ‘ਪੰਜਾਬੀਅਤ’ ਦੇ ਜਜ਼ਬੇ ਨੂੰ ਪ੍ਰਗਟਾਉਂਦੀ ਹੈ। ਉਨਾਂ ਨੇ ਵਿਅਕਤੀ ਵੱਲੋਂ ਦਿੱਤੇ ਸੁਝਾਅ ਕਿ ਸੂਬਾ ਸਰਕਾਰ ਵੱਲੋਂ ਇਸ ਲੜਕੇ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ, ਨਾਲ ਸਹਿਮਤੀ ਪ੍ਰਗਟਾਉਂਦਿਆਂ ਤੁਰੰਤ ਪੰਜ ਲੱਖ ਰੁਪਏ ਦਾ ਐਲਾਨ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਇਹ ਰਕਮ ‘ਫਿਕਸਡ ਡਿਪਾਜ਼ਿਟ (ਐਫ.ਡੀ.) ਵਿੱਚ ਨਿਵੇਸ਼ ਕਰਨ ਲਈ ਕਹਿਣਗੇ ਅਤੇ ਇਸ ਦੇ ਵਿਆਜ ਨੂੰ ਇਸ ਲੜਕੇ ਦੀ ਸਿੱਖਿਆ ਲਈ ਵਰਤਿਆ ਜਾਵੇਗਾ। ਉਨਾਂ ਕਿਹਾ,”ਮੈਂ ਇਸ ਨੌਜਵਾਨ ਲੜਕੇ ਦੀ ਹਿੰਮਤ ਤੋਂ ਬਹੁਤ ਪ੍ਰਭਾਵਿਤ ਹੋਇਆ ਹੈ।”

LEAVE A REPLY

Please enter your comment!
Please enter your name here