ਜਿਲੇ ਦੇ ਸੇਵਾਂ ਕੇਂਦਰਾਂ ਬਾਹਰ ਲਗਾਏ ਗਏ ਬੂਟੇ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼)। ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ਪੰਜਾਬ ਦੇ ਵਧੀਕ ਸੱਕਤਰ ਤੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਪਠਾਨਕੋਟ ਜਿਲੇ ਦੇ 14 ਸੇਵਾ ਕੇਂਦਰਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਪਠਾਨਕੋਟ ਜਿਲੇ ਦੇ ਸਾਰੇ ਸੇਵਾ ਕੇਂਦਰਾਂ ਦੇ ਬਾਹਰ ਪੋਦੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਦੇ ਅੰਦਰ ਵੀ ਸਜਾਵਟੀ ਬੂਟੇ ਲਗਾਏ ਜਾ ਰਹੇ ਹਨ । ਉਨਾਂ ਕਿਹਾ ਕਿ ਇਸ ਪਿੱਛੇ ਇੱਕ ਹੀ ਉਦੇਸ ਹੈ ਕਿ ਵਾਤਾਵਰਣ ਨੂੰ ਸਾਫ ਰੱਖਿਆ ਜਾ ਸਕੇ ਤਾਂ ਜੋ ਲੋਕਾਂ ਨੂੰ ਸੁੱਧ ਵਾਤਾਵਰਣ ਮਿਲ ਸਕੇ।

Advertisements

ਜਿਲਾ ਈ-ਗਵਰਨੈਂਸ ਕੋਆਰਡੀਨੇਟਰ ਰੂਬਲ ਸੈਣੀ ਨੇ ਦੱਸਿਆ ਕਿ ਜਿਲਾ ਪਠਾਨਕੋਟ ਦੇ 14 ਸੇਵਾ ਕੇਂਦਰਾਂ ਵਿਚ ਕਰੀਬ 125 ਬੂਟੇ ਲਗਾਏ ਗਏ ਹਨ। ਉਹਨਾਂ ਨੇ ਦੱਸਿਆ ਕਿ ਇਸ ਸਮੇਂ ਸੇਵਾ ਕੇਂਦਰਾਂ ਵਿੱਚ 276 ਕਿਸਮ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਅਤੇ ਇਸ ਸਮੇਂ ਜਿਲਾ ਪਠਾਨਕੋਟ ਦੀ ਪੈਨਡੈਂਸੀ ਰਿਪੋਰਟ 0.39 ਹੈ। ਇਸ ਕਰਕੇ ਪਠਾਨਕੋਟ ਜਿਲੇ ਦੇ ਲੋਕਾਂ ਨੂੰ ਸੇਵਾ ਕੇਂਦਰਾਂ ਬਹੁਤ ਵਧੀਆ ਸਹੂਲਤਾਂ ਪ੍ਰਦਾਨ  ਕੀਤੀਆਂ ਜਾ ਰਹੀਆਂ ਹਨ । ਡਿਪਟੀ ਕਮਿਸ਼ਨਰ  ਪਠਾਨਕੋਟ ਸੇਵਾ ਕੇਂਦਰਾਂ ਵਲੌਂ ਬੂਟੇ ਲਗਾਉਣ ਲਈ ਚਲਾਈ ਗਈ ਮੁਹਿੰਮ ਦੀ ਸਲਾਘਾ ਕਰਦੇ ਹੋਏ ਕਿਹਾ ਕਿ ਇਸ ਨਾਲ ਵਾਤਾਵਰਣ ਸ਼ੁਧ ਹੋਵੇਗਾ ।  ਉਨਾਂ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਜਿਆਦਾ ਤੋਂ ਜਿਆਦਾ ਬੂਟੇ ਲਗਾਓ ਤਾਂ ਜੋ ਹਰਿਆਲੀ ਨੂੰ ਵਧਾਇਆ ਜਾ ਸਕੇ।

LEAVE A REPLY

Please enter your comment!
Please enter your name here