ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਕੋਰੋਨਾ ਦੇ ਬਚਾਓ ਪ੍ਰਤੀ ਕੀਤਾ ਜਾ ਰਿਹਾ ਜਾਗਰੂਕ: ਅਮਿਤ ਵਿੱਜ

ਪਠਾਨਕੋਟ (ਦ ਸਟੈਲਰ ਨਿਊਜ਼)। ਮਿਸ਼ਨ ਫਤਿਹ ਅਧੀਨ ਜਿਲਾ ਪ੍ਰਸਾਸਨ ਅਤੇ ਜਿਲਾ ਪਠਾਨਕੋਟ ਦੇ ਸਰਕਾਰੀ ਵਿਭਾਗਾਂ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਓ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਜਿੱਥੇ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਲੋਕਾਂ ਨੂੰ ਪ੍ਰਚਾਰ ਸਮੱਗਰੀ ਵੀ ਵੰਡੀ ਗਈ ਹੈ ਅਤੇ ਸਹਿਰ ਅੰਦਰ ਹੋਰਡਿੰਗ ਆਦਿ ਵੀ ਲਗਾਏ ਗਏ ਹਨ ਤਾਂ ਜੋ ਲੋਕ ਸਾਵਧਾਨੀਆਂ ਦੀ ਪਾਲਣਾ ਕਰ ਸਕਣ। ਉਨਾਂ ਦੱਸਿਆ ਕਿ ਮਿਸ਼ਨ ਫਤਿਹ ਅਧੀਨ ਆਮ ਲੋਕਾਂ ਨੂੰ ਵਾਰ-ਵਾਰ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਆਦਿ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ।

Advertisements

ਇਸ ਤੋਂ ਇਲਾਵਾ ਲੋਕਾਂ ਨੂੰ ਇਹ ਵੀ ਦੱਸਿਆ ਜਾਂਦਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਵਿਡ19 ਦੇ ਲੱਛਣ ਹਨ ਤਾਂ ਉਹ ਕੋਰੋਨਾ ਵਾਇਰਸ ਸਬੰਧੀ ਟੈਸਟ ਜ਼ਰੂਰ ਕਰਵਾਏ ਅਤੇ ਇਹ ਟੈਸਟ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਕੋਵਾ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨ। ਉਨਾਂ ਕਿਹਾ ਕਿ ਆਮ ਜਨਤਾ ਨੂੰ ਕਰੋਨਾ ਟੈਸਟ ਤੋਂ ਡਰਨਾ ਨਹੀਂ ਚਾਹੀਦਾ ਲੋਕ ਜਲਦੀ ਜਾਗਰੁਕ ਹੋਣਗੇ ਤਾਂ ਕਰੋਨਾ ਮਹਾਂਮਾਰੀ ਨੂੰ ਜਲਦੀ ਖਤਮ ਕੀਤਾ ਜਾਵੇਗਾ। ਇਸ ਲਈ ਅਗਰ ਕਿਸੇ ਨੂੰ ਵੀ ਕਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਬਿਨਾਂ ਦੇਰੀ ਕੀਤਿਆਂ ਕਰੋਨਾ ਟੈਸਟ ਕਰਵਾਓ ਜੋ ਸਰਕਾਰੀ ਹਸਪਤਾਲਾਂ ਵਿੱਚ ਫ੍ਰੀ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here