ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ 14 ਸਤੰਬਰ ਤੋਂ: ਸੰਜੀਵ ਗੌਤਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ  ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਛੇਵੀਂ ਪ੍ਰਤੀਯੋਗਤਾ ਪੋਸਟਰ ਮੇਕਿੰਗ 14 ਸਤੰਬਰ ਤੋਂ ਆਰੰਭ ਹੋਵੇਗੀ। ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ ਇਹਨਾਂ ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿਹਨਾਂ  ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1.27 ਲੱਖ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਇਹਨਾਂ ਮੁਕਾਬਲਿਆਂ ਸਬੰਧੀ ਜਿਲਾ ਸਿੱਖਿਆ ਅਫਸਰ (ਸੈ.ਤੇ ਜਿਲਾ ਸਿੱਖਿਆ ਅਫਸਰ (ਐਲੀ.) ਇੰਜੀਨੀਅਰ ਸੰਜੀਵ ਗੌਤਮ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 14 ਤੋਂ 19 ਸਤੰਬਰ ਰਾਤ 12 ਵਜੇ ਤੱਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਦੇ ਵੱਖ-ਵੱਖ  ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ।

Advertisements

ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਫਲਸਫੇ ਨਾਲ ਸਬੰਧਤ ਪੋਸਟਰ ਬਣਾਉਣਗੇ। 20 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਤਸਵੀਰਾਂ/ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ।। ਇਸ ਤੋਂ ਅੱਗੇ ਬਲਾਕ, ਜਿਲਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।। ਇਸ ਮੌਕੇ ਜਿਲਾ  ਨੋਡਲ ਅਫਸਰ  ਐਲੀਮੈਂਟਰੀ ਮਨਜੀਤ ਸਿੰਘ, ਨੋਡਲ ਅਫ਼ਸਰ ਬੇਅੰਤ ਸਿੰਘ ਤੋਂ ਇਲਾਵਾ ਉੱਪ ਜ਼ਿਲਾ ਅਫ਼ਸਰ ਸੁਖਵਿੰਦਰ ਸਿੰਘ, ਰਕੇਸ਼ ਕੁਮਾਰ,  ਧੀਰਜ ਵਸ਼ਿਸ਼ਟ, ਅਤੇ ਮੀਡੀਆ ਕੁਆਰਡੀਨੇਟਰ ਸਮਰਜੀਤ ਸਿੰਘ ਸ਼ਮੀ, ਯੁਗੇਸ਼ਵਰ ਸਲਾਰੀਆ , ਕੰਪਿਊਟਰ ਅਧਿਆਪਕ ਨਰੇਸ਼ ਕੁਮਾਰ ਅਤੇ ਰਵਿੰਦਰ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here