ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿੱਦਿਅਕ ਮੁਕਾਬਲੇ ਤੇ ਪੋਸਟਰ ਮੇਕਿੰਗ ਪ੍ਰਤੀਯੋਗਤਾ 14 ਤੋਂ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਛੇਵੀਂ ਪ੍ਰਤੀਯੋਗਤਾ ਪੋਸਟਰ ਮੇਕਿੰਗ ਅੱਜ 14 ਸਤੰਬਰ ਤੋਂ ਆਰੰਭ ਹੋਵੇਗੀ।ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਆਯੋਜਿਤ ਇੰਨਾਂ ਮੁਕਾਬਲਿਆਂ ਦੀਆਂ ਹੁਣ ਤੱਕ ਪੰਜ ਪ੍ਰਤੀਯੋਗਤਾਵਾਂ ਹੋ ਚੁੱਕੀਆਂ ਹਨ, ਜਿੰਨਾਂ ‘ਚ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 1.27 ਲੱਖ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।

Advertisements

ਇੰਨਾਂ ਮੁਕਾਬਲਿਆਂ ਸਬੰਧੀ ਜਿਲਾ ਸਿੱਖਿਆ ਅਫਸਰ (ਸੈ.) ਜਗਜੀਤ ਸਿੰਘ ਤੇ ਜਿਲਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਦੱਸਿਆ ਕਿ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 14 ਤੋਂ 19 ਸਤੰਬਰ ਰਾਤ 12 ਵਜੇ ਤੱਕ ਆਪਣੇ ਪੋਸਟਰਾਂ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਤੇ ਫਲਸਫੇ ਨਾਲ ਸਬੰਧਤ ਪੋਸਟਰ ਬਣਾਉਣਗੇ। 20 ਸਤੰਬਰ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਤਸਵੀਰਾਂ/ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ। ਇਸ ਮੌਕੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ, ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ ਲਾਲ ਠਾਕੁਰ, ਵਿੱਦਿਅਕ ਮੁਕਾਬਲੇ ਨੋਡਲ ਅਫਸਰ ਸੈਕੰਡਰੀ ਡਾ. ਪਵਨ ਸੈਹਰਿਆ, ਨੋਡਲ ਅਫਸਰ ਐਲੀਮੈਂਟਰੀ ਕੁਲਦੀਪ ਸਿੰਘ, ਜਿਲਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here