ਰੋਜ਼ਗਾਰ ਮੇਲਿਆਂ ਵਿੱਚ 39 ਕੰਪਨੀਆਂ ਨੇ ਕੀਤੀ ਸ਼ਿਰਕਤ, 656 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ

ਜਲੰਧਰ(ਦ ਸਟੈਲਰ ਨਿਊਜ਼)। ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਤੇ ਬੀਡੀਪੀਓ ਦਫ਼ਤਰ ਨੂਰਮਹਿਲ ਵਿਖੇ ਬੁੱਧਵਾਰ ਨੂੰ ਦੋ ਰੋਜ਼ਗਾਰ ਮੇਲੇ ਲਗਾਏ ਗਏ, ਜੋ ਕਿ 6ਵੇਂ ਮੈਗਾ ਜਾਬ ਫੇਅਰ ਤਹਿਤ ਆਯੋਜਿਤ ਕੀਤੇ ਗਏ ਸਨ। ਇਨਾਂ ਦੋਵੇਂ ਰੋਜ਼ਗਾਰ ਮੇਲਿਆਂ ਵਿੱਚ 656 ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਨੌਕਰੀਆਂ ਲਈ ਚੁਣਿਆ ਗਿਆ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਵਿੱਚ ਜਿਥੇ 831 ਬੇਰੋਜ਼ਗਾਰ ਨੌਜਵਾਨਾਂ ਨੇ ਹਿੱਸਾ ਲਿਆ ਉਥੇ ਕੁੰਦੀ ਹੈਂਡ ਟੂਲਜ਼, ਰਾਕਮੈਨ ਪ੍ਰਾਈਵੇਟ ਲਿਮਟਿਡ, ਟਾਟਾ ਸਕਾਈ, ਵਰਧਮਾਨ ਇੰਡਸਟਰੀ, ਏਅਰਟੈੱਲ, ਅਕਾਲ ਆਈ ਹਸਪਤਾਲ ਵਰਗੀਆਂ 39 ਨਾਮੀ ਕੰਪਨੀਆਂ ਨੇ ਸ਼ਿਰਕਤ ਕੀਤੀ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨਾਂ ਮੇਲਿਆਂ ਰਾਹੀਂ ਰੋਜ਼ਗਾਰ ਹਾਸਲ ਕਰਨ ਵਾਲੇ ਨੌਜਵਾਨ ਰਾਜ ਦੇ ਆਰਥਿਕ-ਸਮਾਜਿਕ ਵਿਕਾਸ ਵਿੱਚ ਹਿੱਸੇਦਾਰ ਬਣਨਗੇ। ਉਨਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਮੇਲੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ। ਉਨਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਦੌਰਾਨ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਸੁਰੱਖਿਆ ਮਾਪਦੰਡਾ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਜਿਸ ਤਹਿਤ ਸੋਸ਼ਲ ਡਿਸਟੈਂਸਿੰਗ, ਮਾਸਕ ਪਹਿਨਣਾ ਅਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।

ਉਨਾਂ ਅੱਗੇ ਦੱਸਿਆ ਕਿ 17 ਸਤੰਬਰ ਨੂੰ ਬੀਡੀਪੀਓ ਦਫ਼ਤਰ ਲੋਹੀਆਂ ਖਾਸ ਅਤੇ 18 ਸਤੰਬਰ ਨੂੰ ਡੀਬੀਈਈ ਜਲੰਧਰ ਵਿਖੇ ਰੋਜ਼ਗਾਰ ਮੇਲੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਸਤੰਬਰ ਮਹੀਨੇ ਵਿੱਚ ਲਗਾਤਾਰ ਅਜਿਹੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾਣਗੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਨੌਜਵਾਨਾਂ ਤੱਕ ਘਰ-ਘਰ ਰੋਜ਼ਗਾਰ ਮਿਸ਼ਨ ਦਾ ਲਾਭ ਪਹੁੰਚਾਇਆ ਜਾ ਸਕੇ। ਉਨਾਂ ਨੌਜਵਾਨਾਂ ਨੂੰ www.pgrkam.com ‘ਤੇ ਰਜਿਸਟਰ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਨੌਜਵਾਨ ਵਧੇਰੇ ਜਾਣਕਾਰੀ ਲਈ 90569-20100 ‘ਤੇ ਵੀ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here