ਕਮਿਸ਼ਨਰੇਟ ਪੁਲਿਸ ਨੇ ਮਾਸਕ ਨਾ ਪਾਉਣ ਵਾਲੇ 41327 ਲੋਕਾਂ ਨੂੰ 2 ਕਰੋੜ ਕੀਤਾ ਜੁਰਮਾਨਾ

ਜਲੰਧਰ (ਦ ਸਟੈਲਰ ਨਿਊਜ਼)। ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਜੋ ਲੋਕ ਹਦਾਇਤਾਂ ਦੀ ਉਲੰਘਣਾ ਕਰਨਗੇ ਉਨਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Advertisements

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਵਲੋਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪਹਿਲਾਂ ਹੀ ਮੁਹਿੰਮ ਨੂੰ ਤੇਜ਼ ਕੀਤਾ ਜਾ ਚੁੱਕਾ ਹੈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਵਲੋਂ ਹੁਣ ਤੱਕ ਮਾਸਕ ਨਾ ਪਾਉਣ ਵਾਲੇ 41327 ਲੋਕਾਂ ਨੂੰ 2,00,09,100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਹਨਾਂ ਦੱਸਿਆ ਕਿ ਜਿਥੇ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 47 ਵਿਅਕਤੀਆਂ ਨੂੰ 88,000 ਰੁਪਏ ਜੁਰਮਾਨਾ ਕੀਤਾ ਗਿਆ ਹੈ ਉਥੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 454 ਵਿਅਕਤੀਆਂ ਨੂੰ 116600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਸ਼੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 60368 ਟਰੈਫਿਕ ਚਲਾਨ ਕਰਕੇ 2469 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵੱਲੋਂ 87 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 177000 ਰੁਪਏ ਅਤੇ 38 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 20500 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਜਦਕਿ 238 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ਤੇ 488000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨ•ਾਂ ਦੱਸਿਆ ਕਿ ਅੱਜ 124 ਟਰੈਫਿਕ ਚਲਾਨ ਕੀਤੇ ਗਏ ਹਨ।
ਉਹਨਾਂ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵੱਲੋਂ ਅੱਜ 143 ਟਰੈਫਿਕ ਚਲਾਨ ਕੀਤੇ ਗÂ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਜ 174 ਲੋਕਾ ਨੂੰ ਮਾਸਕ ਨਾ ਪਾਉਣ ‘ਤੇ 87000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਸ਼੍ਰੀ  ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਦੌਰਾਨ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ  ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਲਾਜ਼ਮੀ ਪਾਲਣਾ ਕੀਤੀ ਜਾਵੇ।

LEAVE A REPLY

Please enter your comment!
Please enter your name here