ਲੋਕਾਂ ਦੇ ਸਹਿਯੋਗ ਨਾਲ ਹੀ ਕਰੋਨਾ ਨੂੰ ਕੀਤਾ ਜਾ ਸਕਦਾ ਹੈ ਕਾਬੂ: ਅਮਿਤ ਵਿੱਜ

ਪਠਾਨਕੋਟ (ਦ ਸਟੈਲਰ ਨਿਊਜ਼)। ਜੇਕਰ ਲੋਕਾਂ ਵੱਲੋਂ ਕਰੋਨਾ ਦੇ ਸ਼ੁਰੂਆਤੀ ਲੱਛਣਾਂ ਜਿਹਨਾਂ ਵਿੱਚ ਹਲਕਾ ਗਲਾ ਖਰਾਬ ਹੋਣਾ, ਬੁਖਾਰ, ਖਾਂਸੀ, ਸਰੀਰਿਕ ਦਰਦ ਅਤੇ ਸਾਧਾਰਨ ਕਮਜੋਰੀ ਮਹਿਸੂਸ ਹੋਣਾ ਆਦਿ ਸ਼ਾਮਿਲ ਹਨ ਤਾਂ ਉਸ ਮੌਕੇ ਹੀ ਕਰੋਨਾ ਦੀ ਜਾਂਚ ਕਰਵਾਈ ਜਾਵੇ ਤਾਂ ਇਸ ਨਾਲ ਨਾ ਕੇਵਲ ਕਰੋਨਾ ਦੇ ਫੈਲਾਅ ਨੂੰ ਘੱਟ ਕੀਤਾ ਜਾ ਸਕਦਾ ਹੈ ਸਗੋਂ ਸਮੇ ਸਿਰ ਢੁੱਕਵੀਂ ਡਾਕਟਰੀ ਸਹਾਇਤਾ ਮਿਲਣ ਨਾਲ ਮੋਤ ਦਰ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।

Advertisements

ਇਹ ਪ੍ਰਗਟਾਵਾ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਦੇ ਸ਼ਰੂਆਤੀ ਲੱਛਣ ਹੋਣ ਤਾਂ ਨਜਦੀਕੀ  ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ ਜਿੱਥੇ ਕਰੋਨਾ ਰੋਗ  ਟੈਸਟ(ਆਰ.ਟੀ.ਸੀ.ਪੀ.ਆਰ ਅਤੇ ਰੈਪਿਡ ਐਂਟੀਜਨ ਟੈਸਟ)  ਮੁਫਤ ਕੀਤੇ ਜਾਂਦੇ ਹਨ ਅਤੇ ਸਰਕਾਰ ਵੱਲੋਂ ਪ੍ਰਾਪਤ ਗਾਈਡ ਲਾਈਨਜ਼ ਅਨੁਸਾਰ ਟਰੂਨੈਟ ਟੈਸਟ ਵੀ ਉਪਲੱਬਧ ਹੈ। ਟੈਸਟ ਪਾਜ਼ਿਟਿਵ ਹੋਣ ਤੇ ਸਮੁੱਚਾ ਇਲਾਜ਼ ਮੁਫਤ ਮੁਹੱਈਆ ਕਰਵਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਲੋਕ ਕਿਸੇ ਕਿਸਮ ਦੀ ਘਬਰਾਹਟ ਵਿੱਚ ਨਾ ਆਉਣ ਅਤੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਸਿਹਤ ਵਿਭਾਗ ਦਾ ਸਮੁੱਚਾ ਅਮਲਾ ਪਿਛਲੇ ਕਰੀਬ ਛੇ ਮਹੀਨਿਆਂ ਤੋਂ  ਕਰੋਨਾ ਰੋਗ ਨਾਲ ਨਜਿੱਠਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ। ਉਨਾਂ ਅਪੀਲ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਵੱਲੋਂ ਫੇਲਾਈਆਂ ਜਾ ਰਹੀਆਂ ਅਫਵਾਹਾਂ ਦੀ ਅਣਦੇਖੀ ਕਰਕੇ ਆਪੋ ਆਪਣੇ ਖੇਤਰ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕੀਤਾ ਜਾਵੇ। ਕੋਵਿਡ -19 ਸਬੰਧੀ ਲੜਾਈ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਹਿੱਤ ਆਪਣੇ ਘਰਾਂ ਅੰਦਰ ਹੀ ਰਹਿਣ ਅਤੇ ਬਹੁਤ ਜਰੂਰੀ ਹੋਣ ਤੇ ਹੀ ਘਰੋਂ ਬਾਹਰ ਆਉਂਣ ਤਾਂ ਜੋ ਕਰੋਨਾ ਵਾਇਰਸ ਦੀ ਲੜੀ ਨੂੰ ਤੋੜਿਆ ਜਾ ਸਕੇ।

ਉਨਾਂ ਦੱਸਿਆ ਕਿ ਕਰੋਨਾ ਵਾਇਰਸ ਕਿਸੇ ਕਰੋਨਾ ਵਾਇਰਸ ਪੀੜਿਤ ਵਿਅਕਤੀ ਦੇ ਵਿਸ਼ਾਣੂਯੁਕਤ ਡਰਾਪਲੈਟਸ ਤੰਦਰੁਸਤ ਵਿਅਕਤੀ ਤੱਕ ਜਾਣ ਨਾਲ ਫੈਲਦਾ ਹੈ ਇਸ ਲਈ ਇਸ ਰੋਗ ਨੂੰ ਰੋਕਣ ਵਿੱਚ ਸੋਸ਼ਲ ਡਿਸਟੈਂਸਿੰਗ ਬਹੁੱਤ ਮਹੱਤਵਪੂਰਨ ਹੈ। ਇਸ ਲਈ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ 2 ਮੀਟਰ ਦੀ ਦੂਰੀ ਰੱਖਣੀ ਚਾਹੀਦੀ ਹੈ। ਕਰੋਨਾ ਰੋਗ ਦੇ ਫੈਲਾਅ ਨੂੰ ਰੋਕਣ ਲਈ ਵਾਰ ਵਾਰ ਹੱਥ ਧੋਣੇ ਚਾਹੀਦੇ ਹਨ। ਉਹਨਾ ਇਹ ਵੀ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ ਘਰੋਂ ਬਾਹਰ ਨਿੱਕਲਣ ਵੇਲੇ ਮਾਸਕ ਪਹਿਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ 60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀ ਜਿਨਾਂ ਨੂੰ ਬਲੱਡ ਪ੍ਰੈਸ਼ਰ, ਸ਼ੂਗਰ, ਜਿਗਰ ਅਤੇ ਦਿਲ ਦੇ ਰੋਗ ਦੀ ਬਿਮਾਰੀ ਹੈ ਅਤੇ ਉਨਾਂ ਵਿੱਚ ਕਰੋਨਾ ਸਬੰਧੀ ਕੋਈ ਲੱਛਣ ਹਨ ਤਾਂ ਉਹ ਆਪਣਾ ਕਰੋਨਾ ਵਾਇਰਸ ਦਾ ਟੈਸਟ ਆਪਣੇ ਨਜ਼ਦੀਕੀ ਸਿਹਤ ਕੇਂਦਰ ਵਿਖੇ ਜ਼ਰੂਰ ਕਰਵਾਉਣ, ਇਹ ਟੈਸਟ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here