ਕਿਸਾਨੀ ਹਿੱਤਾਂ ਦੀ ਰਾਖੀ ਲਈ 20 ਸਤੰਬਰ ਨੂੰ ਸੰਸਦ ਦਾ ਕੀਤਾ ਜਾਵੇਗਾ ਘੇਰਾਉ: ਨਰਵਾਲ

ਟਾਂਡਾ ਉੜਮੁੜ (ਦ ਸਟੈਲਰ ਨਿਊਜ਼)। ਪੰਜਾਬ ਯੂਥ ਕਾਂਗਰਸ ਜ਼ਿਲਾ ਹੁਸ਼ਿਆਰਪੁਰ ਦੇ ਪ੍ਰਧਾਨ ਐਡਵੋਕੇਟ ਦਮਨਦੀਪ ਸਿੰਘ ਨਰਵਾਲ ਨੇ ਅੱਡਾ ਸਰਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 20 ਸਤੰਬਰ ਨੂੰ ਕਿਸਾਨੀ ਹਿੱਤਾਂ ਦੀ ਰਾਖੀ ਲਈ ਸੰਸਦ ਦਾ ਘੇਰਾਓ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਦਿੱਲੀ ਸੰਸਦ ਦਾ ਘਿਰਾਓ ਕਰਨ ਲਈ ਟਰੈਕਟਰਾਂ ਤੇ ਕਾਫਲਾ ਲੈ ਕੇ ਜਾ ਰਹੀ ਹੈ ਉਸ ਵਿੱਚ ਜ਼ਿਲਾ ਹੁਸ਼ਿਆਰਪੁਰ ਤੋਂ ਵੀ ਵੱਡੀ ਗਿਣਤੀ ਵਿਚ ਯੂਥ ਕਾਂਗਰਸੀ ਸ਼ਾਮਿਲ ਹੋਣਗੇ।

Advertisements

ਨਰਵਾਲ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਸਾਂ ਦੇ ਵਿਰੋਧ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕਿਸਾਨੀ ਨੂੰ ਬਚਾਉਣ ਦੀ ਲੜਾਈ ਲੜੀ ਜਾਵੇਗੀ, ਜਿਸ ਵਿੱਚ ਯੂਥ ਕਾਂਗਰਸ ਦਾ ਹਰ ਇੱਕ ਵਰਕਰ ਸ਼ਾਮਿਲ ਹੋਵੇਗਾ ਤੇ ਕਿਸਾਨੀ ਨੂੰ ਬਚਾਉਣ ਲਈ ਹਰ ਤਰਾਂ ਦਾ ਯਤਨ ਕੀਤਾ ਜਾਵੇਗਾ। ਇਸ ਮੌਕੇ ਤੇ ਹਲਕਾ ਟਾਂਡਾ ਦੇ ਪ੍ਰਧਾਨ ਗੋਲਡੀ ਕਲਿਆਣਪੁਰ ਨੇ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਨਾਲ ਕੇਵਲ ਕਿਸਾਨ ਹੀ ਨਹੀਂ ਬਲਕਿ ਮਜ਼ਦੂਰ ਤੇ ਆੜਤੀਏ ਵੀ ਤਬਾਹ ਹੋਣਗੇ। ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਦੋਵੇਂ ਆਗੂਆਂ ਨੇ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਅਕਾਲੀ ਪਾਰਟੀ ਗਿਰਗਟ ਵਾਂਗ ਰੰਗ ਬਦਲ ਰਹੀ ਹੈ ਤੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ। ਇਹਨਾਂ ਨੂੰ ਕਿਸਾਨਾਂ ਨਾਲ ਕੋਈ ਹਮਦਰਦੀ ਨਹੀਂ ਹੈ।

LEAVE A REPLY

Please enter your comment!
Please enter your name here