ਰੋਟਰੀ ਕਲੱਬ ਨੇ ਡੀਏਵੀ ਸਕੂਲ ਦੇ ਪ੍ਰਿੰ.ਰਾਜੇਸ਼ ਗੁਪਤਾ ਨੂੰ ਕੀਤਾ ਨੇਸ਼ਨ ਬਿਲਡਰ ਐਵਾਰਡ ਨਾਲ ਸਨਮਾਨਿਤ

ਦਸੂਹਾ (ਦ ਸਟੈਲਰ ਨਿਊਜ਼)। ਡੀਏਵੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਦੇ ਪ੍ਰਿੰਸੀਪਲ ਰਾਜੇਸ਼ ਗੁਪਤਾ ਨੂੰ ਰੋਟਰੀ ਕਲੱਬ ਦਸੂਹਾ ਗ੍ਰੇਟਰ ਵੱਲੋਂ ਦਸੂਹਾ ਸ਼ਹਿਰ ਅਤੇ ਇਲਾਕੇ ਵਿੱਚ ਪੜਾਈ ਅਤੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ, ਵਧੀਆ ਸਕੂਲ ਪ੍ਰਬੰਧਨ ਅਤੇ ਸ਼ਾਨਦਾਰ ਸੇਵਾਵਾਂ ਆਦਿ ਕਾਰਨ ਨੇਸ਼ਨ ਬਿਲਡਰ ਐਵਾਰਡ 2020 ਨਾਲ ਸਨਮਾਨਿਤ ਕੀਤਾ ਗਿਆ।

Advertisements

ਇਸ ਮੌਕੇ ਤੇ ਰੋਟਰੀ ਕਲੱਬ ਦਸੂਹਾ ਗ੍ਰੇਟਰ ਦੇ ਪ੍ਰਧਾਨ ਰਾਜੀਵ ਕੁੰਦਰਾ ਨੇ ਦੱਸਿਆ ਕਿ ਪ੍ਰਿੰਸੀਪਲ ਰਾਜੇਸ਼ ਗੁਪਤਾ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿੱਚ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਅਤੇ ਕੜੀ ਮਿਹਨਤ ਕਾਰਨ ਵਿਦਿਆਰਥੀਆਂ ਦਾ ਭਵਿੱਖ ਸਿਰਜਣ ਲਈ ਅਹਿਮ ਉਪਰਾਲੇ ਕਰ ਰਹੇ ਹਨ ਜੋ ਕਿ ਬਹੁਤ ਸ਼ਲਾਘਾਯੋਗ ਕਾਰਜ ਹੈ। ਇਸ ਮੌਕੇ ਤੇ ਲਲਿਤ ਕੁੰਦਰਾ ਐਗਜ਼ੀਕਿਊਟਿਵ ਸੈਕਟਰੀ, ਦਵਿੰਦਰ ਕੁਮਾਰ ਰੋਜ਼ੀ, ਨੀਰਜ ਵਾਲੀਆ, ਸੁਖਵਿੰਦਰ ਸਿੰਘ, ਵਿਨੋਦ ਸ਼ਰਮਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here