ਜ਼ਿਲਾ ਮੈਜਿਸਟਰੇਟ ਨੇ ਮੁਹੱਲਾ ਪਰਮਾਰ ਕਲੋਨੀ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਗੜਸ਼ੰਕਰ ਦੇ ਮੁਹੱਲਾ ਪਰਮਾਰ ਕਲੋਨੀ (ਅਰਬਨ) ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਉਹਨਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਹਨਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਨੂੰ ਟਰੇਸਿੰਗ ਕਰੇਗਾ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ।

Advertisements

ਜਿਲਾ ਮੈਜਿਸਟਰੇਟ ਨੇ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਹਨਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਹਨਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here