Saturday, October 10, 2026
Home Punjab ਸ਼ੁਕਰਵਾਰ ਨੂੰ ਆਈ 119 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ

ਸ਼ੁਕਰਵਾਰ ਨੂੰ ਆਈ 119 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਸ਼ੁਕਰਵਾਰ ਨੂੰ 119 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ। ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 49 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰ•ਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਿਕਰਯੋਗ ਹੈ ਕਿ ਸ਼ੁਕਰਵਾਰ ਨੂੰ 2 ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ ਦੋਰਾਨ ਮੋਤ ਹੋ ਗਈ, ਇਸ ਤਰਾਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 47 ਹੋ ਗਈ ਹੈ।

Advertisements

ਉਹਨਾਂ ਕਿਹਾ ਕਿ  ਕਰੋਨਾ ਵਾਈਰਸ ਤੋਂ ਜਿਲਾ ਪਠਾਨਕੋਟ ਨੂੰ ਪੂਰੀ ਤਰਾਂ ਮੁਕਤ ਕਰਨ ਲਈ ਲੋਕਾਂ ਦਾ ਜਾਗਰੁਕ ਹੋਣਾ ਬਹੁਤ ਹੀ ਜਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਵੀ ਤੱਦ ਹੀ ਪੂਰਾ ਕੀਤਾ ਜਾ ਸਕਦਾ ਹੈ ਅਗਰ ਲੋਕ ਜਾਗਰੁਕ ਹੋਣ, ਉਨਾਂ ਕਿਹਾ ਕਿ ਅਗਰ ਅਸੀਂ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਹੀ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇਗਾ।

ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁੱਲ 2689 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨਾਂ ਵਿੱਚੋਂ 1790 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 852 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 47 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here