ਅਧਿਆਪਕ-ਮਾਪੇ ਮਿਲਣੀ ਹਫਤੇ ਵਿੱਚ ਮਾਪਿਆਂ, ਆਂਗਣਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰਾਂ ਸਮੇਤ ਕਮਿਊਨਿਟੀ ਦੇ ਨੁਮਾਇੰਦਿਆਂ ਨੇ ਉਤਸ਼ਾਹ ਨਾਲ ਲਿਆ ਭਾਗ

ਪਠਾਨਕੋਟ (ਦ ਸਟੈਲਰ ਨਿਊਜ਼) ਕੋਵਿਡ-19 ਦੀ ਚੱਲ ਰਹੀ ਮਹਾਂਮਾਰੀ ਦੇ ਕਾਰਨ ਸਕੂਲਾਂ ਦੀ ਤਾਲਾਬੰਦੀ ਦੇ ਬਾਵਜੂਦ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਨਾ ਕੇਵਲ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਪੜਾਈ ਨੂੰ ਜਾਰੀ ਰੱਖਕੇ ਵਿਦਿਆਰਥੀਆਂ ਦੇ ਇਮਤਿਹਾਨ ਵੀ ਲਏ ਹਨ ਬਲਕਿ ਜਿਲਾ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੋਵਿਡ-19 ਮਹਾਂਮਾਰੀ ਨਾਲ ਨਿਪਟਣ ਲਈ ਵੀ ਅਧਿਆਪਕ ਲਗਾਤਾਰ ਸੇਵਾਵਾਂ ਦੇ ਰਹੇ ਹਨ,  ਸਗੋਂ ਹੁਣ ਸਕੂਲ ਸਿੱਖਿਆ ਵਿਭਾਗ ਅਧਿਆਪਕਾਂ ਦੀ ਮਿਹਨਤ ਸਦਕਾ ਬੱਚਿਆਂ ਦੀ ਪੜਾਈ ਦਾ ਲੇਖਾ ਜੋਖਾ ਕਰਨ ਲਈ ਮਾਪੇ- ਅਧਿਆਪਕ ਮਿਲਣੀਆਂ ਦਾ ਸਫਲ ਆਯੋਜਨ ਕਰਨ ਵਿੱਚ ਵੀ ਸਫਲ ਰਿਹਾ।

Advertisements

ਅਧਿਆਪਕ ਮਿਲਣੀਆਂ ਵਿੱਚ ਮਾਪਿਆਂ ਦੁਆਰਾ ਆਪਣੇ ਬੱਚਿਆਂ ਦੀ ਕਾਰਗੁਜਾਰੀਆਂ ਜਾਨਣ ਲਈ ਜਿਥੇ ਉਤਸਾਹ ਨਾਲ ਭਾਗ ਲਿਆ ਗਿਆ, ਉਥੇ ਹੀ ਜੀਓਜੀ ਮੈਂਬਰਾਂ, ਸਰਪੰਚਾਂ, ਪੰਚਾਇਤ ਮੈਂਬਰਾਂ, ਆਂਗਣਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰਾਂ ਸਮੇਤ ਕਮੂਨਿਅਟੀ ਦੇ ਨੁਮਾਇੰਦਿਆਂ ਅਤੇ ਸਿਖਿਆਰਥੀ ਅਧਿਆਪਕਾਂ ਨੇ ਉਤਸਾਹ ਨਾਲ ਭਾਗ ਲਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਅਤੇ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਨੇ ਦੱਸਿਆ ਕਿ ਪ੍ਰੀ – ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ  ਦੇ ਵਿਦਿਆਰਥੀਆਂ  ਦੇ ਮਾਪਿਆਂ ਦੇ ਨਾਲ ਪੀ . ਟੀ . ਐਮ .  ਦਾ ਸਿਲਸਿਲਾ 14 ਸਿਤੰਬਰ ਤੋਂ ਸ਼ੁਰੂ ਹੋ ਕੇ 19 ਸਿਤੰਬਰ ਤੱਕ ਪੂਰਾ ਇੱਕ ਹਫਤਾ ਚਲਿਆ ਹੈ । ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਦੇ ਨਾਲ ਆਨਲਾਈਨ ਮੀਟਿੰਗਾਂ ਕਰਕੇ ਉਨਾਂ ਨੂੰ ਆਨਲਾਈਨ ਪੜਾਈ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ ਹੈ । ਜਿਥੇ ਉਨਾਂ ਦੀ ਸਮੱਸਿਆਵਾਂ ਦਾ ਪਤਾ ਲਗਾ ਕੇ ਉਨ•ਾਂ ਨੂੰ ਹਲ ਕਰਨ ਦੀ ਕੋਸਸਿ ਕੀਤੀ ਗਈ ਹੈ। ਉਥੇ ਹੀ ਮਿਡ-ਡੇ – ਮੀਲ ,  ਕਿਤਾਬਾਂ ਦੀ ਵੰਡ ,  ਪੈਸ ਦੀ ਤਿਆਰੀ ਅਤੇ ਮਹੱਤਤਾ ,  ਪੰਜਾਬ ਐਜੂਕੇਅਰ ਐਪ ਅਤੇ ਸਪਲੀਮੈਂਟਰੀ ਮਟੀਰਿਅਲ ਅਤੇ ਬੱਚੀਆਂ ਦੀ ਪੜਾਈ ਦੇ ਇਲਾਵਾ ਉਨਾਂ ਦੀ  ਸਿਹਤ ਸਬੰਧੀ ਸਲਾਹ ਮਸ਼ਵਰਾ ਕੀਤਾ ਗਿਆ ਅਤੇ ਕੋਵਿਡ-19 ਦੇ ਸੰਬੰਧ ਵਿੱਚ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ ।  

ਇਸ ਮੌਕੇ ਤੇ ਜਿਲਾ ਕੋਆਰਡੀਨੇਟਰ ਪੰਜਾਬ ਪੜਾਓ ਪੰਜਾਬ ਵਨੀਤ ਮਹਾਜਨ, ਡੀਐਮ ਸਾਇੰਸ ਸੰਜੀਵ ਸਰਮਾ, ਡੀਐਮ ਅੰਗਰੇਜੀ ਸਮੀਰ ਸਰਮਾ, ਡੀਐਮ ਗਣਿਤ ਅਮਿਤ ਵਸਸਿਟ, ਸਹਾਇਕ ਜਿਲਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਜਿਲਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here