ਜਿਲੇ ਵਿੱਚ 145 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 3617, 4 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  ਵਿਆਕਤੀਆਂ ਦੇ 1534 ਨਵੇਂ ਸੈਂਪਲ ਲੈਣ ਨਾਲ ਅਤੇ 1894  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 145 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 3617 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਕੁੱਲ ਸੈਪਲਾਂ ਦੀ ਗਿਣਤੀ 86871 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  82258 ਸੈਪਲ  ਨੈਗਟਿਵ,  ਜਦ ਕਿ 1353 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 121 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 114 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ 993 ਹੈ ਤੇ 2516  ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 145 ਪਾਜੇਟਿਵ ਕੇਸ ਹਨ । ਹੁਸ਼ਿਆਰਪੁਰ ਸ਼ਹਿਰ 86 ਕੇਸ ਸਬੰਧਿਤ ਹਨ ਜਦਕਿ 59 ਕੇਸ ਦੂਜੀਆ ਸਿਹਤ ਸੰਸਥਵਾਂ ਦੇ ਨਾਲ  ਸਬੰਧਿਤ ਹਨ। ਇਸ ਤੋਂ ਇਲਾਵਾ 4 ਮੌਤਾਂ (1) 71 ਸਾਲਾ ਵਿਆਕਤੀ ਵਾਸੀ  ਨਿਊ ਸਿਵਲ ਲਾਇਨ ਹੁਸ਼ਿਆਰਪੁਰ ਮੌਤ  ਡੀ. ਐਮ. ਸੀ. ਲੁਧਿਆਣਾ  (2) 76 ਸਾਲਾ ਵਿਆਕਤੀ ਵਾਸੀ ਨਵੀ ਅਬਾਦੀ ਹੁਸ਼ਿਆਰਪੁਰ ਮੌਤ ਡੀ. ਐਮ. ਸੀ. ਲੁਧਿਆਣਾ  (3) 77 ਸਾਲਾ ਵਿਆਕਤੀ ਵਾਸੀ ਮਿਆਣੀ ਟਾਡਾ ਮੌਤ ਜਲੰਧਰ ਨਿਜੀ ਹਸਪਤਾਲ , (4) 83 ਸਾਲਾ ਵਿਆਕਤੀ ਵਾਸੀ ਪੋਸੀ  ਬਲਾਕ  ਨਿਜੀ ਹਸਪਾਤਲ ਜਲੰਧਰ ।

ਇਹ ਚਾਰੇ  ਮਰੀਜ ਕੋਰੋਨਾ ਪਾਜੇਟਿਵ ਸਨ । ਜਿਲੇ ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here