ਬੀ.ਡੀ.ਪੀ.ਓ. ਦਫ਼ਤਰ ਵਿਖੇ ਰੋਜ਼ਗਾਰ ਮੇਲਾ 21 ਸਤੰਬਰ ਨੂੰ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 21 ਸਤੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲਾ ਸਵੇਰੇ 10-30 ਵਜੇ ਤੋਂ ਬਾਅਦ ਦੁਪਹਿਰ 3-00 ਵਜੇ ਤੱਕ ਹੋਵੇਗਾ ਜਿਸ ਵਿੱਚ ਪ੍ਰਾਈਵੇਟ ਸੈਕਟਰ ਦੀਆਂ ਵੱਖ-ਵੱਖ ਕੰਪਨੀਆਂ ਵਲੋਂ ਭਾਗ ਲਿਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹਨਾਂ ਕੰਪਨੀਆਂ ਵਲੋਂ ਲਗਭਗ 296 ਵੱਖ-ਵੱਖ ਆਸਾਮੀਆਂ ਦੀ ਮੌਕੇ ‘ਤੇ ਭਰਤੀ ਕੀਤੀ ਜਾਵੇਗੀ। ਇਸ ਰੋਜਗਾਰ ਮੇਲੇ ਵਿੱਚ ਭਰਤੀ ਲਈ ਅੱਠਵੀਂ, ਦਸਵੀਂ, ਬਾਹਰਵੀਂ, ਆਈ.ਟੀ.ਆਈ. ਇਲੈਕਟ੍ਰੀਕਲ ਵੱਖ-ਵੱਖ ਟਰੇਡਾਂ, ਕੰਟਿੰਗ ਅਤੇ ਸਟਿਚਿੰਗ ਲਈ ਕੇਵਲ ਲੜਕੀਆਂ, ਡਿਪਲੋਮਾ ਹੋਲਡਰ ਤੋਂ ਲੈ ਕੇ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਾਲੇ ਬੱਚੇ ਭਾਗ ਲੈ ਸਕਦੇ ਹਨ।

Advertisements

 ਉਹਨਾਂ ਦੱਸਿਆ ਕਿ ਤਹਿਸੀਲ ਮੁਕੇਰੀਆਂ ਦੇ ਬਲਾਕ ਮੁਕੇਰੀਆਂ, ਤਲਵਾੜਾ, ਹਾਜੀਪੁਰ, ਦਸੂਹਾ ਆਦਿ ਦੇ ਬੱਚੇ ਇਸ ਮੇਲੇ ਵਿੱਚ ਹਿੱਸਾ ਲੈ ਕੇ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ। ਜਿਲਾ ਰੋਜ਼ਗਾਰ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਵਿਦਿਆਰਥੀ ਹੋਰ ਜਾਣਕਾਰੀ ਲੈਣ ਲਈ ਜਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਫੇਸ ਬੁੱਕ ਪੇਜ਼ 4255 8oshiarpur  ਨੂੰ ਲਾਇਕ ਕਰਕੇ ਜਾਂ ਇਸ ਦਫ਼ਤਰ ਦੇ ਹੈਲਪਲਾਈਨ ਨੰਬਰ 62801-97708 ‘ਤੇ ਸੰਪਰਕ ਕਰਕੇ ਪ੍ਰਾਪਤ ਕਰ ਸਕਦੇ ਹਨ।

LEAVE A REPLY

Please enter your comment!
Please enter your name here