ਐਤਵਾਰ ਨੂੰ ਜਿਲੇ ਵਿੱਚ ਆਈ 107 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ, 3 ਦੀ ਹੋਈ ਮੌਤ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਐਤਵਾਰ ਨੂੰ 107 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 52 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਿਕਰਯੋਗ ਹੈ ਕਿ ਐਤਵਾਰ ਨੂੰ 3 ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ ਦੋਰਾਨ ਮੋਤ ਹੋ ਗਈ ਇਸ ਤਰਾ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 53 ਹੋ ਗਈ ਹੈ।

Advertisements

 ਜਿਲਾ ਪਠਾਨਕੋਟ ਵਿੱਚ ਕੁੱਲ 2939 ਕਰੋਨਾ ਪਾਜੀਟਿਵ, 1902 ਲੋਕ ਨੇ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 984

ਉਹਨਾਂ ਕਿਹਾ ਕਿ  ਜਿਲਾ ਪਠਾਨਕੋਟ ਦੇ ਲੋਕਾਂ ਨੂੰ ਅਪੀਲ ਹੈ ਕਿ ਕਿਸੇ ਵੀ ਤਰਾਂ ਦੇ ਕਰੋਨਾ ਲੱਛਣ ਹੋਣ ਤੇ ਸਰਕਾਰੀ ਹਸਪਤਾਲ ਵਿੱਚ ਟੈਸਟ ਕਰਵਾਓ, ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਕਰੋਨਾ ਟੈਸਟ ਫ੍ਰੀ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਜਿਹਨੇ ਜਿਆਦਾ ਕਰੋਨਾ ਟੈਸਟ ਕਰਵਾਂਗੇ ਉਨੀ ਹੀ ਜਲਦੀ ਕਰੋਨਾ ਦੀ ਲੜੀ ਨੂੰ ਤੋੜਿਆ ਜਾਵੇਗ ਉਹਨਾਂ ਕਿਹਾ ਕਿ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ।

ਉਹਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁੱਲ 2939 ਕੇਸ ਕਰੋਨਾ ਪਾਜੀਟਿਵ ਦੇ ਹਨ ਉਹਨਾਂ ਵਿੱਚੋਂ 1902 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਹਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 984 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 53 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here