ਜ਼ਿਲਾ ਮੈਜਿਸਟਰੇਟ ਨੇ ਮੁਹੱਲਾ ਭੀਮ ਨਗਰ ਨੂੰ ਐਲਾਨਿਆ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਸੀ.ਆਰ.ਪੀ.ਸੀ. ਦੀ  ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਥਾਨਕ ਮੁਹੱਲਾ ਭੀਮ ਨਗਰ, ਗਲੀ ਨੰਬਰ 1 ਤੋਂ 6 (ਅਰਬਨ) ਹੁਸ਼ਿਆਰਪੁਰ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਉਹਨਾਂ ਕਿਹਾ ਕਿ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ।

Advertisements

ਉਨਾਂ ਕਿਹਾ ਕਿ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਟਰੇਸਿੰਗ ਕਰਨਗੀਆਂ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਨਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਕੰਟੇਨਮੈਂਟ ਜ਼ੋਨ ਨੂੰ ਖੋਲਿਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here