ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਅਤੇ ਖੇਤੀ ਅਰਡੀਨੈਂਸ ਦੀ ਨੀਤੀ ਤੋਂ ਪਿੱਛੇ ਮੁੜੇ ਸਰਕਾਰ: ਮੋਰਚਾ ਆਗੂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਜ਼ਿਲਾ ਪੱਧਰੀ ਮੀਟਿੰਗਾਂ ਕਰਕੇ ਪੰਜਾਬ ਸਰਕਾਰ ਅਤੇ ਮੋਨਟੇਕ ਸਿੰਘ ਆਹਲੁਵਾਲੀਆ ਦੀਆਂ ਅਰਥੀਆਂ ਫੂਕਣ ਦੇ ਉਲੀਕੇ ਸੰਘਰਸ਼ ਤਹਿਤ ਜ਼ਿਲਾ ਹੁਸ਼ਿਆਰਪੁਰ ਵਿਖੇ ਤੇ ਮੋਰਚੇ ਦੇ ਸੂਬਾਈ ਆਗੂਆਂ ਬਲਿਹਾਰ ਸਿੰਘ ਕਟਾਰੀਆ, ਭਗਤ ਸਿੰਘ ਭਗਤਾ, ਗੁਰਪ੍ਰੀਤ ਸਿੰਘ ਗੁਰੀ ਜਿਲਾ ਆਗੂ ਉਕਾਰ ਸਿੰਘ, ਬਲਜੀਤ ਸਿੰਘ, ਕੁਲਵੀਰ ਸਿੰਘ, ਰਣਵੀਰ ਸਿੰਘ ਦੀ ਅਗਵਾਈ ਹੇਠ ਠੇਕਾ ਮੁਲਾਜਮਾਂ ਦੀ ਜ਼ਿਲਾ ਪੱਧਰੀ ਮੀਟਿੰਗ ਕੀਤੀ ਗਈ। ਇਸ ਉਪਰੰਤ ਕਚਹਿਰੀ ਚੌਂਕ ਤੱਕ ਰੋਸ਼ ਮਾਰਚ ਕਰਕੇ ਚੌਂਕ ਵਿੱਚ ਪੰਜਾਬ ਸਰਕਾਰ ਅਤੇ ਮੋਨਟੇਕ ਸਿੰਘ ਆਹਲੂਵਾਲੀਆ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਮੋਰਚੇ ਦੇ ਸੂਬਾਈ ਆਗੂਆਂ ਨੇ ਕਿਹਾ ਕਿ ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੋਨਟੇਕ ਸਿੰਘ ਆਹਲੂਵਾਲੀਆ ਵੱਲੋਂ ਕੋਵਿਡ-19 ਦੌਰਾਨ ਪੰਜਾਬ ਸਰਕਾਰ ਦੇ ਅਰਥਚਾਰੇ ਦੀ ਭਰਪਾਈ ਲਈ ਪੰਜਾਬ ਸਰਕਾਰ ਨੂੰ ਕੀਤੀਆਂ ਸਿਫਾਰਸ਼ਾਂ ਮੁਲਾਜ਼ਮ, ਠੇਕਾ ਮੁਲਾਜ਼ਮ, ਮਜਦੂਰ, ਕਿਸਾਨ ਅਤੇ ਲੋਕ ਵਿਰੋਧੀ ਹਨ ਅਤੇ ਇਹਨਾਂ ਸਿਫਾਰਸ਼ਾਂ ਵਿੱਚ ਸਰਕਾਰੀ ਖਜ਼ਾਨੇ ਦੇ ਸਿਰ ਤੇ ਸਰਕਾਰੀ ਸੁੱਖ-ਸਹੂਲਤਾਂ ਮਾਣਨ ਵਾਲੇ ਕਰੋੜਪਤੀ ਵਿਧਾਇਕਾਂ, ਮੰਤਰੀਆਂ ਦੇ ਭੱਤਿਆਂ, ਪੈਨਸ਼ਨਾਂ ਤੇ ਕੱਟ ਲਗਾਉਣ ਦਾ ਕਿਤੇ ਵੀ ਜਿਕਰ ਨਹÄ ਕੀਤਾ ਗਿਆ, ਜਦਕਿ ਇਹਨਾਂ ਸਿਫਾਰਸ਼ਾਂ ਵਿੱਚ ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ, ਕਿਸਾਨਾਂ, ਮਜਦੂਰਾਂ ਅਤੇ ਹੋਰ ਕਿਰਤੀ ਵਰਗ ਨੂੰ ਮਿਲਦੀਆਂ ਤੁੱਛ ਸਹੂਲਤਾਂ ਛਾਂਗਣ ਦੀ ਨੀਤੀ ਦਾ ਮੱਕੜ ਜਾਲ ਬੁਣਿਆ ਗਿਆ ਹੈ।

Advertisements

ਇਹਨਾਂ ਸਿਫਾਰਸ਼ਾਂ ਵਿੱਚ ਸਰਕਾਰੀ ਅਦਾਰਿਆਂ ਦੇ ਠੇਕਾ ਮੁਲਾਜਮਾਂ ਦੀਆਂ ਛਾਂਟੀਆਂ ਅਤੇ ਤਨਖਾਹ ਕਟੌਤੀਆਂ ਕਰਨ, ਸਮੂਹ ਵਿਭਾਗਾਂ ਦਾ ਨਿੱਜੀਕਰਨ ਕਰਨ ਅਤੇ ਵਿਭਾਗਾਂ ਵਿੱਚੋਂ ਪੁਨਰਗਠਨ ਦੇ ਨਾਮ ਤੇ ਵੱਡੇ ਪੱਧਰ ਤੇ ਆਸਾਮੀਆਂ ਖਤਮ ਕਰਨ, ਸਰਕਾਰੀ ਥਰਮਲ ਪਲਾਂਟਾਂ ਨੂੰ ਬੰਦ ਕਰਨ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪੰਚਾਇਤੀਕਰਨ ਕਰਨ, ਪਾਵਰਕਾਮ ਵਿੱਚ ਬਿਜਲੀ ਬਿੱਲ 2020 ਨੂੰ ਰੱਦ ਕਰਨ, ਕਿਰਤ ਕਾਨੂੰਨਾਂ ਦਾ ਖਾਤਮਾਂ ਕਰਨ, ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ.ਦਾ ਰਲੇਵਾਂ ਕਰਕੇ ਇੱਕ ਮਹਿਕਮੇ ਨੂੰ ਖ਼ਤਮ ਕਰਨ, ਸਰਕਾਰੀ ਜਮੀਨਾਂ ਨੂੰ ਵੇਚਣ, ਛੋਟੇ ਕਿਸਾਨਾਂ-ਮਜਦੂਰਾਂ ਦੀਆਂ ਜਮੀਨਾਂ ਨੂੰ ਲੀਜ਼ ਦੇ ਦੇਣ, ਕਿਸਾਨਾਂ-ਮਜਦੂਰਾਂ ਨੂੰ ਮਿਲਦੀ ਬਿਜਲੀ ਸਬਸਿਡੀ ਬੰਦ ਕਰਨ ਜਿਹੀਆਂ ਲੋਕਮਾਰੂ ਨੀਤੀਆਂ ਲਿਆਉਣਾ ਸਿਰੇ ਦਾ ਲੋਕ-ਵਿਰੋਧੀ ਜਾਬਰ ਕਦਮ ਹੈ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਅਤੇ ਨੀਤੀ ਘਾੜਿਆਂ ਵੱਲੋਂ ਕੋਵਿਡ-19 ਦੀ ਆੜ ਵਿੱਚ ਜਨਤਕ ਖੇਤਰ ਦੇ ਅਦਾਰਿਆਂ ਦੇ ਨਿੱਜੀਕਰਨ ਕਰਨ ਦੇ ਵਿੱਢੇ ਹੱਲੇ ਅਤੇ ਕਾਰਪੋਰੇਟ ਘਰਾਣਿਆਂ ਦੇ ਖਜ਼ਾਨੇ ਭਰਨ ਦੇ ਕਾਲੇ ਮਨਸੂਬਿਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹÄ ਕੀਤਾ ਜਾਵੇਗਾ।

ਇਸ ਸਮੇਂ ਮੋਰਚੇ ਦੇ ਸੂਬਾਈ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਵੈੱਲਫੇਅਰ ਐਕਟ 2016 ਨੂੰ ਇੰਨਬਿੰਨ ਲਾਗੂ ਕੀਤਾ ਜਾਵੇ, ਆਊਟਸੋਰਸਿੰਗ, ਠੇਕਾ ਪ੍ਰਣਾਲੀ, ਇਨਲਿਸਟਮੈਂਟ ਸਮੇਤ ਐਕਟ ਵਿੱਚੋਂ ਬਾਹਰ ਰੱਖੀਆਂ ਹੋਰ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ, ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੰਚਾਇਤੀਕਰਨ ਦੀ ਨੀਤੀ ਰੱਦ ਕੀਤੀ ਜਾਵੇ, ਖੇਤੀ ਅਰਡੀਨਸ ਨੂੰ ਰੱਦ ਕੀਤਾ ਜਾਵੇ ਅਤੇ ਵਿਭਾਗਾਂ ਦਾ ਪੁਨਰਗਠਨ ਕਰਨਾ ਬੰਦ ਕੀਤਾ ਜਾਵੇ, ਪ੍ਰਾਈਵੇਟ ਥਰਮਲਾਂ ਨਾਲ ਕੀਤੇ ਮਹਿੰਗੇ ਬਿਜਲੀ ਸਮਝੌਤੇ ਰੱਦ ਕਰਕੇ ਸਰਕਾਰੀ ਥਰਮਲ ਪਲਾਂਟਾਂ ਨੂੰ ਲਗਾਤਾਰ ਚਲਦਾ ਰੱਖਿਆ ਜਾਵੇ, ਮੋਰਚੇ ਦੇ ਸੂਬਾਈ ਆਗੂਆਂ ਨੇ ਆਪਣੀਆਂ ਇਹਨਾਂ ਮੰਗਾਂ ਨੂੰ ਲੈਕੇ ਠੇਕਾ ਮੁਲਾਜਮਾਂ ਦੀਆਂ 30 ਸਤੰਬਰ ਤੱਕ ਜ਼ਿਲਾ ਪੱਧਰੀ ਮੀਟਿੰਗਾਂ ਕਰਨ ਉਪਰੰਤ 13 ਅਕਤੂਬਰ ਨੂੰ ਸ਼ਾਹੀ ਸ਼ਹਿਰ ਪਟਿਆਲਾ ਵਿਖੇ “ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ” ਦੇ ਬੈਨਰ ਹੇਠ ਠੇਕਾ ਮੁਲਾਜਮਾਂ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਮਹਾਂ-ਰੈਲੀ ਕੀਤੀ ਜਾਵੇਗੀ। ਇਸ ਸਮੇਂ ਤੋ ਪਨਬਸ ਗੁਰਨਾਮ ਸਿੰਘ, ਸਪਲਾਈ ਦੇ ਜ਼ਿਲਾ ਪ੍ਰਧਾਨ ਜਤਿੰਦਰ ਸਿੰਘ, ਇੰਦਰਪ੍ਰੀਤ ਸਿੰਘ ਪਾਵਰਕਾਮ ਐਂਡ ਟ੍ਰਾਂਸਕੋ, ਵੈਲਫੇਅਰ ਬੋਰਡ ਵਲੋਂ ਗੁਰਚਰਨ ਸਿੰਘ ,ਆਦਿ ਹਾਜ਼ਿਰ ਆਗੂਆਂ ਕਿਸਾਨੀ ਧਰਨਿਆਂ ਵਿੱਚ ਆਉਣ ਵਾਲੇ ਸਮੇਂ ਵਿੱਚ ਵੱਡੀ ਗਿਣਤੀ ਵਿਚ ਸਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ।

LEAVE A REPLY

Please enter your comment!
Please enter your name here