ਪੰਜਾਬ ਬੰਦ ਕਾਰਨ 25 ਨੂੰ ਲਗੱਣ ਵਾਲਾ ਰੋਜ਼ਗਾਰ ਮੇਲਾ ਹੁਣ 30 ਸਤੰਬਰ ਨੂੰ ਲਗਾਇਆ ਜਾਵੇਗਾ: ਬਲਰਾਜ ਸਿੰਘ

ਪਠਾਨਕੋਟ (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ ਬਲਰਾਜ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲਾ ਪਠਾਨਕੋਟ ਵਿੱਚ 24 ਤੋਂ 30 ਸਤੰਬਰ ਤੱਕ ਰਾਜ ਪੱਧਰੀ ਰੋਜਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ । ਉਹਨਾਂ ਦੱਸਿਆ ਕਿ 25 ਸਤੰਬਰ 2020 ਨੂੰ ਜੋ ਮੈਗਾ ਰੋਜ਼ਗਾਰ ਮੇਲਾ ਤਵੀ ਗਰੁੱਪ ਆਫ ਕਾਲਜ ਸ਼ਾਹਪੁਰ ਕੰਡੀ ਵਿਖੇ ਲਗਾਇਆ ਜਾਣਾ ਸੀ ।ਉਹ ਰੋਜ਼ਗਾਰ ਮੇਲਾ ਕਿਸਾਨਾਂ ਦੇ ਮੁੱਦਿਆਂ ਕਾਰਨ ਪੰਜਾਬ ਬੰਦ ਹੋਣ ਕਾਰਨ  ਮਿਤੀ 30 ਸਤੰਬਰ 2020 ਨੂੰ ਲਗਾਇਆ ਜਾਵੇਗਾ।

Advertisements

ਉਨਾਂ ਦੱਸਿਆ ਕਿ ਬਾਕੀ ਦੇ ਤਿੰਨ ਰੋਜ਼ਗਾਰ ਮੇਲੇ ਪਹਿਲਾਂ ਮਿੱਥੀ ਗਈ ਮਿੱਤੀ ਦੇ ਮੁਤਾਬਿਕ ਹੀ ਹੋਣਗੇ। ਜਿਸ ਅਨੁਸਾਰ 24 ਸਤੰਬਰ 2020 ਨੂੰ ਆਈ.ਟੀ.ਆਈ. ਪਠਾਨਕੋਟ ਵਿਖੇ, 28 ਸਤੰਬਰ 2020 ਨੂੰ ਅਮਨ ਭੱਲਾ ਫਾਉਨਡੇਸ਼ਨ ਕਾਲਜ਼ ਕੋਟਲੀ ਪਠਾਨਕੋਟ ਵਿਖੇ , 29 ਸਤੰਬਰ 2020 ਨੂੰ ਸ੍ਰੀ ਸਾਂਈ ਕਾਲਜ ਬਧਾਨੀ ਵਿਖੇ ਅਤੇ 30 ਸਤੰਬਰ 2020 ਨੂੰ ਤਵੀ ਗਰੁੱਪ ਆਫ ਕਾਲਜ ਸਾਹਪੁਰਕੰਡੀ ਵਿਖੇ ਲਗਾਇਆ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੀਆਂ ਹਦਾਇਤਾਂ ਦਾ ਪਾਲਣ ਕਰਦੇ ਹੋਏ ਰੋਜ਼ਗਾਰ ਮੇਲੇ ਵਿਚ ਵੱਧ ਚੜ ਕੇ ਹਿੱਸਾ ਲੈਣ। ਜਿਲਾ ਰੋਜ਼ਗਾਰ ਅਫਸਰ ਗੁਰਮੇਲ ਸਿੰਘ ਨੇ ਦੱਸਿਆ ਕਿ ਹੋਰ ਜਾਣਕਾਰੀ ਲਈ ਨੋਜਵਾਨ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ,ਪਠਾਨਕੋਟ ਦੇ ਹੈਲਪ ਲਾਈਨ ਨੰ: 7657825214 ਜਾਂ ਰੋਜ਼ਗਾਰ ਬਿਉਰੋ ਪਠਾਨਕੋਟ ਵਿਖੇ ਆ ਕੇ ਪ੍ਰਾਪਤ ਕਰ ਸਕਦੇ ਹਨ।

LEAVE A REPLY

Please enter your comment!
Please enter your name here