ਪੰਜਾਬ ਵਾਸੀਆਂ ਨੂੰ 90962 ਵਾਲੰਟੀਅਰਾਂ ਨੇ ਕੋਰੋਨਾ ਮਹਾਂਮਾਰੀ ਬਾਰੇ ਅਫ਼ਵਾਹਾਂ ਵਿਰੁੱਧ ਕੀਤਾ ਸੁਚੇਤ: ਰਾਣਾ ਸੋਢੀ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਲੋਕਾਂ ਨੂੰ ਬਿਮਾਰੀ ਤੋਂ ਬਚਾਅ ਦੇ ਤਰੀਕਿਆਂ ਬਾਰੇ ਅਤੇ ਅਫ਼ਵਾਹਾਂ ਖ਼ਿਲਾਫ਼ ਸੁਚੇਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਵਿੱਚ ਵੱਧ ਚੜ• ਕੇ ਯੋਗਦਾਨ ਪਾਉਂਦਿਆਂ ਯੁਵਕ ਸੇਵਾਵਾਂ ਵਿਭਾਗ ਵੱਲੋਂ ਚਲਾਈ ਗਈ ਹਫ਼ਤਾਵਾਰੀ ਮੁਹਿੰਮ ਤਹਿਤ ਸੂਬੇ ਦੇ 9355 ਪਿੰਡਾਂ ਤੇ ਸ਼ਹਿਰਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।ਖੇਡ ਮੰਤਰੀ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਸੂਬੇ ਭਰ ਦੇ 4488 ਯੂਥ ਕਲੱਬਾਂ, ਐਨ.ਐਸ.ਐਸ. ਯੂਨਿਟਾਂ ਅਤੇ ਰੈੱਡ ਰਿਬਨ ਕਲੱਬਾਂ ਨੇ ਭਾਗ ਲਿਆ, ਜਿਨਾਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਬਿਮਾਰੀ ਦੇ ਲੱਛਣ ਹੋਣ ਉਤੇ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ।

Advertisements

ਉਨਾਂ ਦੱਸਿਆ ਕਿ ਇਨਾਂ ਕਲੱਬਾਂ ਤੇ ਯੂਨਿਟਾਂ ਦੇ 90962 ਵਲੰਟੀਅਰਾਂ ਨੇ ਇਸ ਜਾਗਰੂਕਤਾ ਮੁਹਿੰਮ ਨੂੰ ਮਨੁੱਖਤਾ ਦੀ ਸੱਚੀ ਸੇਵਾ ਦੇ ਇਕ ਮਿਸ਼ਨ ਵਜੋਂ ਚਲਾਇਆ ਅਤੇ ਲੋਕਾਂ ਨੂੰ ਸਮਾਜਿਕ ਦੂਰੀ ਅਪਨਾਉਣ, ਮਾਸਕ ਪਾਉਣ ਅਤੇ ਹੱਥ ਧੋਣ ਜਾਂ ਸੈਨੇਟਾਈਜ਼ ਕਰਨ ਲਈ ਜਾਗਰੂਕ ਕੀਤਾ। ਇਸ ਤਹਿਤ ਵਲੰਟੀਅਰਾਂ ਵੱਲੋਂ ਲੋਕਾਂ ਨੂੰ ਕਿਤਾਬਚੇ ਤੇ ਪੋਸਟਰ ਵੰਡੇ ਗਏ ਅਤੇ ਸਿਹਤ ਵਿਭਾਗ ਦੇ ਕੋਰੋਨਾ ਨਾਲ ਨਜਿੱਠਣ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂੰ ਕਰਵਾਇਆ ਗਿਆ। ਵਲੰਟੀਅਰਾਂ ਦੀ ਸਰਗਰਮ ਭੂਮਿਕਾ ਯਕੀਨੀ ਬਣਾਉਣ ਲਈ ਵਿਭਾਗ ਦੇ ਜ਼ਿਲਿਆਂ ਦੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਉਨਾਂ ਨਾਲ ਨਿਰੰਤਰ ਆਨਲਾਈਨ ਮੀਟਿੰਗਾਂ ਕੀਤੀਆਂ ਗਈਆਂ।

ਰਾਣਾ ਸੋਢੀ ਨੇ ਅੱਗੇ ਦੱਸਿਆ ਕਿ ਇਨਾਂ ਵਲੰਟੀਅਰਾਂ ਨੇ ਪਿੰਡਾਂ ਵਿੱਚ ਘਰ-ਘਰ ਤੇ ਦੁਕਾਨਾਂ ਉਤੇ ਜਾ ਕੇ ਇਸ ਬਿਮਾਰੀ ਤੋਂ ਬਚਾਅ ਦੇ ਤਰੀਕੇ ਦੱਸੇ ਅਤੇ ਲੱਛਣ ਹੋਣ ਉਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ। ਉਨਾਂ ਦੱਸਿਆ ਕਿ ਲੱਛਣ ਹੋਣ ਉਤੇ ਹਸਪਤਾਲ ਜਾ ਕੇ ਟੈਸਟ ਕਰਵਾਉ ਅਤੇ ਪਾਜ਼ੇਟਿਵ ਪਾਏ ਜਾਣ ਉਤੇ ਘਰਾਂ ਵਿੱਚ ਰਹਿ ਕੇ ਇਲਾਜ ਕੀਤਾ ਜਾ ਸਕਦਾ ਹੈ। ਉਨਾਂ ਬਿਮਾਰੀ ਦੌਰਾਨ ਇਕਾਂਤਵਾਸ ਹੋਣ ਲਈ ਕਿਹਾ ਤਾਂ ਕਿ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਮੰਤਰੀ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਉਹ ਅਫ਼ਵਾਹਾਂ ਫੈਲਾਉਣ ਵਾਲਿਆਂ ਤੋਂ ਸਾਵਧਾਨ ਰਹਿ ਕੇ ਸਿਹਤ ਵਿਭਾਗ ਤੇ ਹੋਰ ਸਰਕਾਰੀ ਅਮਲੇ ਦੀਆਂ ਹਦਾਇਤਾਂ ਦਾ ਪਾਲਣ ਕਰਨ।

LEAVE A REPLY

Please enter your comment!
Please enter your name here