ਜਿਲੇ ਵਿੱਚ 81 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 4094, 3 ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1743 ਨਵੇਂ ਸੈਂਪਲ ਲੈਣ ਨਾਲ ਅਤੇ 1476 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 81 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 4094 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 94608 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  88451 ਸੈਪਲ  ਨੈਗਟਿਵ ਜਦਕਿ 2462 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ, 121 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 132 ਹੈ ।

Advertisements

ਐਕਟਿਵ ਕੇਸਾ ਦੀ ਗਿਣਤੀ 695 ਹੈ , ਤੇ 3267  ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 81 ਪਾਜੇਟਿਵ ਕੇਸ  ਨਵੇ ਹਨ । ਹੁਸ਼ਿਆਰਪੁਰ ਸ਼ਹਿਰ 19 ਕੇਸ ਸਬੰਧਿਤ ਹਨ ਜਦ ਕੇ 62 ਕੇਸ ਦੂਜੀਆ ਸਿਹਤ ਸੰਸਥਵਾਂ ਦੇ ਨਾਲ  ਸਬੰਧਿਤ ਹਨ । ਇਸ ਤੋਂ ਇਲਾਵਾ 3 ਮੌਤਾਂ (1) 71 ਸਾਲਾ ਵਿਆਕਤੀ ਮਹੁੱਲਾ ਟਿੱਬਾ ਸਹਿਬ ਹੁਸ਼ਿਆਰਪੁਰ  ਦੀ ਮੌਤ ਨਿਜੀ ਹਸਪਤਾਲ ਜਲੰਧਰ (2) 62 ਸਾਲਾ ਵਿਆਕਤੀ ਵਾਸੀ ਜਹਾਨ ਖੇਲਾ ਹੁਸ਼ਿਆਰਪੁਰ ਮੌਤ ਐਮ ਐਚ ਜਲੰਧਰ (3)  ਜੋਹਲ ਨਿਵਾਸੀ 40 ਸਾਲਾ ਵਿਆਕਤੀ ਦੀ ਮੌਤ ਪੀ. ਜੀ. ਆਈ ਚੰਡੀਗੜ । ਇਹ ਸਾਰੇ ਮਰੀਜ ਕੋਰੋਨਾ ਪਾਜੇਟਿਵ ਸਨ ।

ਜਿਲੇ ਸਿਵਲ ਸਰਜਨ ਲੋਕਾਂ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here