ਝੋਨੇ ਦੀ ਰਹਿੰਦ ਖੂਹੰਦ ਪਰਾਲੀ/ ਨਾੜ ਨੂੰ ਅੱਗ ਲਗਾਉਣ ਤੇ ਜਿਲਾ ਮੈਜਿਸਟਰੇਟ ਨੇ ਲਗਾਈ ਪਾਬੰਦੀ

ਪਠਾਨਕੋਟ (ਦ ਸਟੈਲਰ ਨਿਊਜ਼)। ਸੰਯਮ ਅਗਰਵਾਲ ਜਿਲਾ ਮੈਜਿਸਟਰੇਟ ਪਠਾਨਕੋਟ ਵੱਲੋਂ ਧਾਰਾ 144 ਅਧੀਨ ਜ਼ਿਲਾ ਪਠਾਨਕੋਟ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖ਼ੂੰਹਦ, ਪਰਾਲੀ, ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

Advertisements

ਇਹ ਜਾਣਕਾਰੀ ਦਿੰਦੇ ਹੋਏ ਜਿਲਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ ਖ਼ੂੰਹਦ, ਪਰਾਲੀ, ਨਾੜ ਨੂੰ ਖੇਤਾਂ ਵਿਚ ਅੱਗ ਲਗਾ ਦਿੰਦੇ ਹਨ ਜਿਸ ਨਾਲ ਵਾਤਾਵਰਨ ਜੀਵ ਜੰਤੂਆਂ ਤੇ ਲਾਗੇ ਖੜੀ ਫਸਲ, ਸੜਕ ਦੇ ਕਿਨਾਰੇ ਲਗਾਏ ਬੂਟੇ ਦਰੱਖਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ।

ਉਨਾਂ ਦੱਸਿਆ ਕਿ ਇਸ ਸਥਿਤੀ ਦੇ ਮੱਦੇਨਜ਼ਰ ਉਨਾਂ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਪਠਾਨਕੋਟ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖ਼ੂੰਹਦ, ਪਰਾਲੀ, ਨਾੜ ਨੂੰ ਅੱਗ ਲਗਾਉਣ ਤੋਂ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।    

LEAVE A REPLY

Please enter your comment!
Please enter your name here