ਪੁਲਿਸ ਵਲੋਂ ਮਾਸਕ ਨਾ ਪਾਉਣ ਵਾਲੇ 43889 ਵਿਅਕਤੀਆਂ ਨੂੰ 2.12 ਕਰੋੜ ਰੁਪਏ ਜੁਰਮਾਨਾ

Doctor wearing protection face mask and latex gloves against coronavirus. Banner panorama medical staff preventive gear.

ਜਲੰਧਰ (ਦ ਸਟੈਲਰ ਨਿਊਜ਼)। ਕੋਵਿਡ -19  ਮਹਾਂਮਾਰੀ ਦੀ ਰੋਕਥਾਮ ਲਈ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖਤੀ ਨਾਲ ਨਜਿੱਠਿਆ ਜਾ ਰਿਹਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮਾਸਕ ਪਾਉਣ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਵਲੋਂ ਹੁਣ ਤੱਕ ਮਾਸਕ ਨਾ ਪਾਉਣ ਵਾਲੇ 43889 ਵਿਅਕਤੀਆਂ ਨੂੰ 2.12 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਹੁਣ ਤੱਕ ਮਾਸਕ ਨਾ ਪਾਉਣ ‘ਤੇ 43889 ਚਲਾਨ ਕੀਤੇ ਗਏ ਹਨ ਅਤੇ ਉਲੰਘਣਾ ਕਰਨ ਵਾਲਿਆਂ ਤੋਂ 2,12,90,100 ਰੁਪਏ ਦਾ ਜੁਰਮਾਨਾ ਵਸੂਲਿਆ ਹੈ। ਉਹਨਾਂ  ਦੱਸਿਆ ਕਿ ਜਿਥੇ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 47 ਵਿਅਕਤੀਆਂ ਨੂੰ 88,000 ਰੁਪਏ ਜੁਰਮਾਨਾ ਕੀਤਾ ਗਿਆ ਹੈ ਉਥੇ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 454 ਵਿਅਕਤੀਆਂ ਨੂੰ 116600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

Advertisements

ਸ਼੍ਰੀ ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 62172 ਟਰੈਫਿਕ ਚਲਾਨ ਕਰਕੇ 2513 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵੱਲੋਂ 87 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 177000 ਰੁਪਏ ਅਤੇ 38 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 20500 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਜਦਕਿ 239 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 490000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਉਨ•ਾਂ ਕਿਹਾ ਕਿ ਅੱਜ ਜਿਥੇ 110 ਟਰੈਫਿਕ ਚਲਾਨ ਕੀਤੇ ਗਏ ਹਨ ਉਥੇ ਪੁਲਿਸ ਕਮਿਸ਼ਨਰੇਟ ਵੱਲੋਂ 180 ਵਿਅਕਤੀਆਂ ਨੂੰ ਮਾਸਕ ਨਾ ਪਾਉਣ ‘ਤੇ 90,000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਸ਼੍ਰੀ ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਦੌਰਾਨ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਲਾਜ਼ਮੀ ਪਾਲਣਾ ਕੀਤੀ ਜਾਵੇ।

LEAVE A REPLY

Please enter your comment!
Please enter your name here