ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ‘ਤੇ ਜਿਲਾ ਮੈਜਿਸਟਰੇਟ ਨੇ ਲਗਾਈ ਪਾਬੰਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਵਿੱਚ ਸਾਰੇ ਕੰਬਾਇਨ ਮਾਲਕ ਜਿਮੀਦਾਰਾਂ ਨੂੰ ਜਾਰੀ ਕੀਤੇ ਗਏ ਹੁਕਮਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ ਕਰਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਦੱਸਿਆ ਕਿ ਜਿਮੀਦਾਰਾਂ ਵਲੋਂ ਅਣ-ਪੱਕਿਆ ਅਤੇ ਨਮੀ ਵਾਲੇ ਝੋਨੇ ਦੀ ਕਟਾਈ ਕਰਵਾ ਲਈ ਜਾਂਦੀ ਹੈ, ਇਸ ਲਈ ਝੋਨੇ ਨੂੰ ਖਰੀਦਣ ਸਮੇਂ ਖਰੀਦ ਏਜੰਸੀਆਂ ਗੁਰੇਜ਼ ਕਰਦੀਆਂ ਹਨ, ਜਿਸ ਨਾਲ ਜਿਮੀਦਾਰਾਂ ਨੂੰ ਔਕੜ ਪੇਸ਼ ਆਉਂਦੀ ਹੈ।

Advertisements

ਅਜਿਹੀ ਸਥਿਤੀ ‘ਤੇ ਰੋਕ ਲਗਾਉਣ ਲਈ ਇਹ ਪਾਬੰਦੀ ਲਗਾਉਣੀ ਜ਼ਰੂਰੀ ਸੀ। ਇਹ ਹੁਕਮ 15 ਨਵੰਬਰ 2020 ਤੱਕ ਲਾਗੂ ਰਹੇਗਾ। ਇਕ ਹੋਰ ਹੁਕਮ ਵਿੱਚ ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਹੁਸ਼ਿਆਰਪੁਰ ਵਿੱਚ ਝੋਨੇ ਦੀ ਰਹਿੰਦ-ਖੂੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 30 ਨਵੰਬਰ 2020 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here