ਜਿਲੇ ਵਿੱਚ 70 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 4164,  5 ਮੌਤਾਂ ਹੋਣ ਨਾਲ ਕੁਲ ਮੌਤਾਂ ਦੀ ਗਿਣਤੀ 137

ਹੁਸ਼ਿਆਰਪੁਰ: ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1451 ਨਵੇ ਸੈਪਲ ਲੈਣ  ਨਾਲ ਅਤੇ 1879 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 70 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 4164 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 96059 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  90240 ਸੈਪਲ  ਨੈਗਟਿਵ,  ਜਦ ਕਿ 2056  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 137 ਹੈ । ਐਕਟਿਵ ਕੇਸਾ ਦੀ ਗਿਣਤੀ 760 ਹੈ।

Advertisements

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 70  ਪਾਜੇਟਿਵ ਕੇਸ  ਨਵੇ ਹਨ । ਹੁਸ਼ਿਆਰਪੁਰ ਸ਼ਹਿਰ 30 ਕੇਸ ਸਬੰਧਿਤ ਹਨ ਜਦ ਕੇ 40 ਕੇਸ ਦੂਜੀਆ ਸਿਹਤ ਸੰਸਥਵਾਂ ਦੇ ਨਾਲ  ਸਬੰਧਿਤ ਹਨ  । ਇਸ ਤੋ ਇਲਾਵਾ 5 ਮੌਤਾਂ (1) 60 ਸਾਲਾ ਔਰਤ ਵਾਸੀ ਢੋਲਣਵਾਲ,  ਹਰਟਾ ਬਡਲਾ ਮੌਤ ਮੈਡਾਕਲ ਕਾਲਿਜ ਅਮ੍ਰਿਤਸਰ  (2) 27 ਸਾਲਾ ਵਿਆਕਤੀ ਵਾਸੀ ਖਲਵਾਨਾ ਪੀ. ਐਚ. ਸੀ. ਚੱਕੋਵਾਲ ਮੌਤ ਮੈਡੀਕਲ ਕਾਲਿਜ ਅੰਮ੍ਰਿਤਸਰ  (3)  77 ਸਾਲਾ ਵਿਆਕਤੀ ਵਾਸੀ ਜੈਇਨ ਮੌਤ ਨਿਜੀ ਹਸਪਤਾਲ ਜਸੰਧਰ  (4) 56 ਸਾਲਾ ਔਰਤ ਕੰਧਾਲਾਂ ਖਡਿਆਲਾ ਜੱਟਾਂ ਮੌਤ ਨਿਜੀ ਹਸਪਤਾਲ ਹੁਸ਼ਿਆਰਪੁਰ  (5) 86 ਸਾਲਾ ਵਿਆਕਤੀ ਵਾਸੀ ਸੈਲਾ ਖੁਰਦ ਮੌਤ ਮੈਡੀਕਲ ਕਾਲਿਜ ਅੰਮ੍ਰਿਤਸਰ   ਇਹ ਸਾਰੇ  ਮਰੀਜ ਕੋਰੋਨਾ ਪਾਜੇਟਿਵ ਸਨ । ਜਿਲੇ ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here