ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾਏ ਬਗੈਰ ਝੋਨਾ ਕੱਟਣ ‘ਤੇ ਪਾਬੰਦੀ: ਅਪਨੀਤ ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਸ.ਐਮ.ਐਸ.) ਲਗਾਏ ਬਗੈਰ ਝੋਨਾ ਕੱਟਣ ‘ਤੇ ਪਾਬੰਦੀ ਲਗਾ ਦਿੱਤੀ ਹੈ।

Advertisements

ਉਹਨਾਂ ਦੱਸਿਆ ਕਿ ਝੋਨਾ ਵੱਢਣ ਲਈ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ਉਪਰ ਸਟਰਾਅ ਮੈਨੇਜਮੈਂਟ ਸਿਸਟਮ ਲਾਉਣਾ ਹੋਵੇਗਾ ਅਤੇ ਸਟਰਾਅ ਮੈਨੇਜਮੈਂਟ ਸਿਸਟਮ ਲਗਾਉਣ ਤੋਂ ਬਿਨਾਂ ਕਿਸੇ ਵੀ ਕੰਬਾਈਨ ਨੂੰ ਝੋਨਾ ਵੱਢਣ ਦੀ ਇਜ਼ਾਜ਼ਤ ਨਹੀਂ ਹੋਵੇਗੀ। ਉਹਨਾਂ ਕਿਹਾ ਕਿ ਇਹ ਹੁਕਮ 15 ਨਵੰਬਰ 2020 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here