ਡੀਸੀ ਵੱਲੋਂ ਸਿਹਤ ਵਿਭਾਗ ਨੂੰ ਪੋਜ਼ੀਟਿਵ ਕੇਸਾਂ ਦੇ ਸਾਰੇ ਸੰਪਰਕਾਂ ਦੀ ਆਰਟੀਪੀਸੀਆਰ ਟੈਸਟਿੰਗ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿਖੇ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਘੱਟ ਕਰਨ ਅਤੇ ਮੌਤ ਦਰ ਘਟਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਿਹਤ ਵਿਭਾਗ ਨੂੰ ਜਲੰਧਰ ਵਿੱਚ ਸਿਰਫ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਸ ਚੇਨ ਰਿਐਕਸ਼ਨ (ਆਰਟੀਪੀਸੀਆਰ) ਮਸ਼ੀਨਾਂ ਰਾਹੀਂ ਪੋਜ਼ੀਟਿਵ ਕੇਸਾਂ ਦੇ ਸਾਰੇ ਸੰਪਰਕਾਂ ਦੀ ਜਾਂਚ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

Advertisements

ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਹੋਈ ਇੱਕ ਵੀਡੀਓ ਕਾਨਫ਼ਰੰਸ ਵਿੱਚ ਭਾਗ ਲੈਂਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ 4500 ਟੈਸਟ ਕਰਵਾ ਰਿਹਾ ਹੈ ਜਿਸ ਵਿੱਚ ਆਰਏਟੀ ਅਤੇ ਆਰਟੀਪੀਸੀਆਰ ਸ਼ਾਮਲ ਹਨ ਪਰ ਹੁਣ ਪ੍ਰਸ਼ਾਸਨ ਵੱਲੋਂ ਆਰਟੀਪੀਸੀਆਰ ਮਸ਼ੀਨਾਂ ਰਾਹੀਂ ਹਰੇਕ ਪੋਜ਼ੀਟਿਵ ਕੇਸ ਦੇ ਸਾਰੇ ਸੰਪਰਕਾਂ ਦੇ ਸੈਂਪਲ ਲਏ ਜਾਣਗੇ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ ਵੀ ਮੌਜੂਦ ਸਨ।

ਉਹਨਾਂ ਕਿਹਾ ਕਿ ਆਰਟੀਪੀਸੀਆਰ ਟੈਸਟਿੰਗ ਆਰਏਟੀ ਨਾਲੋਂ ਵਧੇਰੇ ਪ੍ਰਭਾਵਸ਼ਾਲੀ ਹੈ, ਇਸ ਲਈ ਜਲਦੀ ਤੋਂ ਜਲਦੀ ਹੋਰ ਗੰਭੀਰ ਬੀਮਾਰੀਆਂ ਵਾਲੇ ਕੇਸਾਂ ਦਾ ਪਤਾ ਲਗਾਉਣ ਅਤੇ ਉਹਨਾਂ ਨੂੰ ਵੱਖ ਕਰਨ ਦੀ ਜ਼ਰੂਰਤ ਹੈ, ਜਿਸ ਨਾਲ ਮੌਤ ਦਰ ਨੂੰ ਘੱਟ ਤੋਂ ਘੱਟ ਕਰਨ ਵਿੱਚ ਸਹਾਇਤਾ ਕਰੇਗੀ। ਘਨਸ਼ਿਆਮ ਥੋਰੀ ਨੇ ਇਹ ਵੀ ਕਿਹਾ ਕਿ ਹਰੇਕ ਪੋਜ਼ੀਟਿਵ ਕੇਸ ਦੇ ਸੰਪਰਕ ਦੀ ਜਾਂਚ ਆਰਟੀਪੀਸੀਆਰ ਮਸ਼ੀਨਾਂ ਰਾਹੀਂ ਕੀਤੀ ਜਾਏਗੀ ਅਤੇ ਸਿਹਤ ਵਿਭਾਗ ਨੂੰ ਜਲੰਧਰ ਵਿੱਚ ਸੈਂਪਲਿੰਗ ਦੀ ਗਿਣਤੀ ਵਧਾਉਣ ਲਈ ਵੀ ਕਿਹਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਮਹਾਂਮਾਰੀ ਨੂੰ ਠੱਲ ਪਾਉਣ ਅਤੇ ਟ੍ਰਾਂਸਮਿਸ਼ਨ ਚੇਨ ਨੂੰ ਤੋੜਨ ਦਾ ਇਕੋ ਇਕ ਤਰੀਕਾ ਜਲਦੀ ਤੋਂ ਜਲਦੀ ਜਾਂਚ ਤੇ ਇਲਾਜ ਕਰਨਾ ਅਤੇ ਮਰੀਜ਼ਾਂ ਨੂੰ ਵੱਖਰਾ ਕਰਨਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ  ਵੱਲੋਂ ਪਹਿਲਾਂ ਹੀ ਆਰਟੀਪੀਸੀਆਰ ਰਾਹੀਂ ਵਾਕ-ਇਨ ਟੈਸਟਿੰਗ ਅਤੇ ਕੋਵਿਡ -19 ਦੇ ਸ਼ੱਕੀ ਮਰੀਜ਼ਾਂ ਲਈ ਘਰੇਲੂ ਅਲਹਿਦਗੀ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕੋਵਿਡ -19 ਮਹਾਂਮਾਰੀ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਨਿਜੀ ਅਤੇ ਸਰਕਾਰੀ ਹਸਪਤਾਲਾਂ ਵਿਚ ਬੈੱਡ ਪਹਿਲਾਂ ਹੀ ਰਾਖਵੇਂ ਰੱਖੇ ਹਨ। ਉਹਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਇਹਨਾਂ ਮੁਸ਼ਕਿਲ ਹਾਲਤ ਵਿੱਚ ਲੋਕਾਂ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਇਸ ਮੌਕੇ ਐਸਡੀਐਮ ਰਾਹੁਲ ਸਿੰਧੂ, ਐਸਡੀਐਮ ਗੌਤਮ ਜੈਨ, ਐਸਡੀਐਮ ਸੰਜੀਵ ਕੁਮਾਰ ਸ਼ਰਮਾ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਹਰਦੀਪ ਸਿੰਘ, ਸਹਾਇਕ ਸਿਵਲ ਸਰਜਨ ਡਾ. ਗੁਰਮੀਤ ਕੌਰ ਦੁੱਗਲ ਅਤੇ ਹੋਰ ਮੌਜੂਦ ਸਨ।

LEAVE A REPLY

Please enter your comment!
Please enter your name here