ਐਤਵਾਰ ਨੂੰ ਆਈ 74 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ, ਐਕਟਿਵ ਕੇਸ 951, 4 ਦੀ ਮੌਤ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਐਤਵਾਰ ਨੂੰ 74 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 70 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾਂ ਕੀਤਾ ਗਿਆ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਕੀਤਾ। ਜਿਕਰਯੋਗ ਹੈ ਕਿ ਐਤਵਾਰ ਨੂੰ 4 ਕਰੋਨਾ ਪਾਜੀਟਿਵ ਵਿਅਕਤੀ ਦੀ ਇਲਾਜ ਦੋਰਾਨ ਮੋਤ ਹੋ ਗਈ ਇਸ ਤਰਾਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 69 ਹੋ ਗਈ ਹੈ। ਉਹਨਾਂ ਕਿਹਾ ਕਿ ਕਰੋਨਾ ਵਾਈਰਸ ਨੂੰ ਜਿਲਾ ਪਠਾਨਕੋਟ ਵਿੱਚੋਂ ਤੱਦ ਹੀ ਖਤਮ ਕਰ ਸਕਾਂਗੇ ਜਦੋਂ ਤੱਕ ਲੋਕ ਖੁਦ ਜਾਗਰੁਕ ਹੋਣਗੇ, ਉਹਨਾਂ ਕਿਹਾ ਕਿ ਕਿਸੇ ਵੀ ਤਰਾਂ ਦਾ ਕਰੋਨਾ ਲੱਛਣ ਹੋਣ ਤੇ ਸਰਕਾਰੀ ਹਸਪਤਾਲ ਤੋਂ ਫ੍ਰੀ ਟੈਸਟਿੰਗ ਕਰਵਾਓ।

Advertisements

ਇਹ ਕਰੋਨਾ ਅੱਗੇ ਪ੍ਰਸਾਰ ਨਾ ਕਰੇ ਇਸ ਲਈ ਜਾਗਰੁਕ ਹੋਵੋ, ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ। ਉਹਨਾਂ ਕਿਹਾ ਕਿ ਇੱਕ ਮਾਸਕ ਲਗਾਉਂਣ ਨਾਲ ਹੀ ਅਸੀਂ ਕਰੀਬ 90 ਪ੍ਰਤੀਸ਼ਤ ਕਰੋਨਾ ਤੋਂ ਸੁਰੱਖਿਅਤ ਹੋ ਜਾਂਦੇ ਹਾਂ, ਇਸ ਲਈ ਮਾਸਕ ਨੂੰ ਜਿਮੇਦਾਰੀ ਨਾਲ ਲਗਾਓ ਤਾਂ ਜੋ ਲੋਕ ਕਰੋਨਾ ਵਾਈਰਸ ਮਹਾਂਮਾਰੀ ਤੋਂ ਬੱਚ ਸਕਣ।ਅਪਣੀ ਅਤੇ ਅਪਣੇ ਪਰਿਵਾਰ ਦੀ ਸੁਰੱਖਿਆ ਲਈ ਮਿਸਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ। ਉਹਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁੱਲ 3462 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨਾਂ ਵਿੱਚੋਂ 2442 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਹਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 951 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 69 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here