2 ਅਕਤੂਬਰ ਨੂੰ ਆਂਗਣਵਾੜੀ ਵਰਕਰ ਤੇ ਹੈਲਪਰ ਸੂਬੇ ਭਰ ਵਿਚ ਸਰਕਾਰ ਦੇ ਫੂਕਣਗੇ ਪੁੱਤਲੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਜਿਲਾ/ ਬਲਾਕ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 2 ਅਕਤੂਬਰ ਨੂੰ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੁਤਲੇ  ਬਣਾ ਕੇ ਫੂਕੇ ਜਾਣਗੇ । ਇਹ ਜਾਣਕਾਰੀ ਯੂਨੀਅਨ  ਦੀ ਜਿਲਾ/ਬਲਾਕ ਪ੍ਰਧਾਨ ਨੇ ਦਿੱਤੀ । ਉਹਨਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਪਿਛਲੇ 45 ਸਾਲਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਸ਼ੋਸ਼ਣ ਕਰ ਰਹੀਆਂ ਹਨ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਨਹੀਂ ਐਲਾਨਿਆ ਗਿਆ।

Advertisements

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪ੍ਰੀ ਨਰਸਰੀ ਟੀਚਰ ਦੀਆਂ ਪੋਸਟਾਂ ਭਰ ਰਹੀ ਹੈ ਤੇ ਸਾਡੀ ਮੰਗ ਹੈ ਕਿ ਇਹਨਾ ਪੋਸਟਾਂ ਤੇ ਪਹਿਲ ਦੇ ਅਧਾਰ ਤੇ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਕਿਉਂਕਿ ਅਸੀਂ 45 ਸਾਲਾਂ ਤੋਂ 3 ਸਾਲ ਤੋਂ ਲੇ ਕੇ 6ਸਾਲ ਦੇ ਬੱਚਿਆਂ ਨੂੰ ਪ੍ਰੀ ਸਕੂਲ ਐਜੂਕੇਸ਼ਨ ਦੇ ਰਹੀਆਂ ਹਾਂ। ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਕੋਝੀ  ਚਾਲ ਚਲਦਿਆਂ ਆਂਗਣਵਾੜੀ ਸੈਂਟਰਾਂ ਦੇ ਬੱਚੇ ਖੋਹੇ ਤੇ ਹੁਣ ਨਰਸਰੀ ਟੀਚਰ ਦਾ ਦਰਜਾ ਵਰਕਰਾਂ ਨੂੰ ਨਹੀਂ ਦਿੱਤਾ ਜਾ ਰਿਹਾ। ਇਹ ਸਰਾਸਰ ਧੱਕਾ ਹੈ, ਪਰ ਜਥੇਬੰਦੀ ਇਸ ਦੇ ਖਿਲਾਫ ਆਪਣਾ ਸੰਘਰਸ਼ ਕਰੇਗੀ ਤੇ ਸੂਬੇ ਭਰ ਦੀਆਂ ਵਰਕਰਾਂ ਤੇ ਹੈਲਪਰਾਂ ਇਸ ਸੰਘਰਸ਼ ਵਿੱਚ ਸਾਥ ਦੇਣਗੀਆਂ ।

LEAVE A REPLY

Please enter your comment!
Please enter your name here