ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ

ਪਠਾਨਕੋਟ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਜਿਲਾ ਪਠਾਨਕੋਟ ਨੂੰ ਲਗਾਤਾਰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾਂ ਲਗਾਉਣ ਲਈ ਪ੍ਰੇਰਿਤ ਕਰਨ ਦੇ ਨਾਲ ਨਾਲ ਗਰਾਮ ਪੰਚਾਇਤਾਂ ਵੱਲੋਂ ਮਤੇ ਪਵਾਏ ਜਾ ਰਹੇ ਹਨ ਜਿਸ ਵਿੱਚ ਗਰਾਮ ਪੰਚਾਇਤਾਂ  ਵੱਲੋਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਜਿਸ ਅਧੀਨ ਪਿੰਡ ਅਬਾਦਗੜ ਵਿਖੇ ਜਾਗਰੁਕਤਾ ਕੈਂਪ ਲਗਾਇਆ ਗਿਆ।

Advertisements

ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਡਿਪਟੀ ਡਾਇਰੈਕਟਰ ਕੇ ਵੀ ਕੇ ਡਾ. ਵਿਕਰਮ ਸਿੰਘ, ਡਾ. ਅਮਿੱਤ ਕੋਲ, ਡਾ. ਵਿਕਰਾਂਤ ਧਵਨ, ਡਾ. ਸੁੱਖਪ੍ਰੀਤ, ਸੁਦੇਸ ਕੁਮਾਰ, ਲਖਵਿੰਦਰ ਸਿੰਘ ਸਰਪੰਚ ਅਬਾਦਗੜ, ਮਨੋਜ ਸਿੰਘ, ਵਿਕਰਮ ਸਿੰਘ ਅਤੇ ਹੋਰ ਜਾਗਰੁਕ ਕਿਸਾਨ ਵੀ ਹਾਜ਼ਰ ਸਨ। ਇਸ ਸੰਬੰਧੀ ਪਿੰਡ ਅੰਦੋਈ, ਅਬਾਦਗੜ ਅਤੇ ਘਿਆਲਾ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਮਤੇ ਪਾਏ ਗਏ। ਇਸ ਸਬੰਧੀ ਪਿੰਡ ਅਬਾਦਗੜ ਵਿਖੇ ਜਾਣਕਾਰੀ ਦਿੰਦਿਆਂ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀ ਬਾੜੀ ਅਫਸ਼ਰ ਪਠਾਨਕੋਟ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ, ਪਸ਼ੂਆਂ  ਦੀ ਸਿਹਤ ਅਤੇ ਚੌਗਿਰਤੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆ ਗੈਸਾਂ ਬੱਚਿਆਂ ,ਬਜੁਰਗਾਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਤ ਕਰਦੀਆਂ ਹਨ।

ਉਨਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਨਾਲ ਅੱਖਾਂ ਦਾ ਜਲਣਾ,ਨੱਕ ਵਿੱਚ ਜਲਣ, ਗਲੇ ਵਿੱਚ ਜਲਣ, ਚਮੜੀ ਦੇ ਰੋਗ, ਛਾਤੀ ਦਾ ਜਕੜਣ ਆਦਿ ਅਜਿਹੇ ਰੋਗ ਹਨ ਜੋ ਹਵਾ ਦੇ ਪ੍ਰਦੂਸ਼ਣ ਵਧਣ ਨਾਲ ਵਧਦੇ ਹਨ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਦੀ ਬਿਜਾਏ ਖੇਤ ਵਿੱਚ ਹੀ ਤਵੀਆਂ ਨਾਲ ਵਾਹ ਦੇਣਾ ਚਾਹੀਦਾ। ਉਨਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਟਰ ਕਮ ਸ਼ਰੈਡਰ ਜਾਂ ਚੌਪਰ ਨਾਲ ਰਹਿੰਦ ਖੂੰਹਦ ਨੂੰ ਖੇਤ ਵਿੱਚ ਇੱਕਸਾਰ ਖਿਲਾਰ ਕੇ ਪੀ ਏ ਯੂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਖੇਤ ਨੂੰ ਬਗੈਰ ਵਾਹੇ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਵਿੱਚ ਜਾਗਰੁਕਤਾ ਪੈਦਾ ਕਰਨ ਲਈ ਪਹਿਲੇ ਪੜਾਅ ਵਿੱਚ ਗ੍ਰਾਮ ਪੰਚਾਇਤਾਂ ਕੋਲੋਂ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਮਤੇ ਪਵਾਏ ਜਾ ਰਹੇ ਹਨ। ਇਸ ਮੋਕੇ ਤੇ ਉਪਰੋਕਤ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਅਤੇ ਜਾਗਰੁਕ ਕਿਸਾਨਾਂ ਵੱਲੋਂ ਵਿਸ਼ਵਾਸ਼ ਦਵਾਇਆ ਕਿ ਜ਼ਿਲਾ ਪਠਾਨਕੋਟ ਨੂੰ ਪ੍ਰਦੂਸ਼ਣ ਮੁਕਤ ਜ਼ਿਲ•ਾ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਣ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here