ਪਾਵਰਕਾਮ ਸੀਐੱਚਬੀ ਠੇਕਾ ਕਾਮਿਆਂ ਨੇ ਤਨਖਾਹ ਨੂੰ ਲੈ ਕੇ ਏ.ਐੱਲ.ਸੀ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਹੁਸ਼ਿਆਰਪੁਰ ਦੀ ਮੀਟਿੰਗ ਏਐਲਸੀ ਹੁਸ਼ਿਆਰਪੁਰ ਨਾਲ ਹੋਈ ਇਸ ਮੀਟਿੰਗ ਵਿੱਚ ਸੀ ਐੱਚ ਬੀ ਠੇਕਾ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ, ਕਿਰਤ ਵਿਭਾਗ ਮੰਤਰੀ ਤੇ ਪਾਵਰਕਾਮ ਮਨੇਜਮੈੰਟ ਵਿਚਕਾਰ  ਜਥੇਬੰਦੀ ਨਾਲ ਹੋਏ ਮੰਗਾਂ ਨੂੰ ਲੈ ਕੇ ਫੈਸਲੇ ਲਾਗੂ ਕਰਵਾਉਣ ਬਾਰੇ ਚਰਚਾ ਹੋਈ ਮੀਟਿੰਗ ਖਤਮ ਹੋਣ ਉਪਰੰਤ ਡਿਵੀਜ਼ਨ ਪੱਧਰੀ ਚੋਣ ਕੀਤੀ ਗਈ ਜਿਸ ਵਿੱਚ ਸਾਰਿਆਂ ਦੀ ਸਰਬਸੰਮਤੀ ਨਾਲ ਸੱਤ ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਡਿਵੀਜ਼ਨ ਪ੍ਰਧਾਨ ਇੰਦਰਪ੍ਰੀਤ ਸਿੰਘ ਡਵੀਜ਼ਨ ਸਕੱਤਰ ਕੁਲਵੀਰ ਸਿੰਘ ਨੂੰ ਡਵੀਜ਼ਨ ਕਮੇਟੀ ਦੇ ਅਹੁਦੇਦਾਰ ਚੁਣਿਆ ਗਿਆ । ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਡਵੀਜ਼ਨ ਪ੍ਰਧਾਨ ਇੰਦਰਪ੍ਰੀਤ ਸਿੰਘ ਸਕੱਤਰ ਕੁਲਵੀਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀਐਚਵੀ ਠੇਕਾ ਕਾਮਿਆਂ ਨੂੰ ਸਮੇਂ ਸਿਰ ਤਨਖਾਹ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਜਦੋਂ ਕੰਪਨੀ ਬਜਾਜ ਇਲੈਕਟ੍ਰੀਕਲ ਅਤੇ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਤਨਖਾਹ ਦੀ ਮੰਗ ਕਰਦੇ ਹਾਂ ਤਾਂ ਕਾਮਿਆਂ ਨੂੰ ਕੰਮ ਤੋਂ ਫ਼ਾਰਗ ਕਰਨ ਦੀ ਧਮਕੀ ਦਿੱਤੀ ਜਾਂਦੀ ਹੈ ।

Advertisements

ਪਿਛਲੇ ਸਮੇਂ ਵਿੱਚ ਕਿਰਤ ਮੰਤਰੀ ਕਿਰਤ ਕਮਿਸ਼ਨਰ ਪੰਜਾਬ ਅਤੇ ਪਾਵਰਕਾਮ ਮੈਨੇਜਮੈਂਟ ਵਿਚਕਾਰ ਮੰਗਾਂ ਨੂੰ ਲੈ ਕੇ ਜਿਵੇਂ ਕਿ ਛਾਂਟੀ ਦੀ ਨੀਤੀ ਪੱਕੇ ਤੌਰ ਤੇ ਰੱਦ ਕਰਨ ਕੱਢੇ ਕਾਮੇ ਬਹਾਲ ਕਰਨ ਹਾਦਸਾ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਨੌਕਰੀ ਦਾ ਪ੍ਰਬੰਧ ਕਰਨ ਸਮੇਂ ਸਿਰ ਤਨਖਾਹ ਦੀ ਅਦਾਇਗੀ ਕਰਨ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦੇ ਹੱਲ ਕਰਨ ਬਾਰੇ ਫੈਸਲਾ ਹੋਇਆਂ ਜਿਸ ਨੂੰ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਸੀਨੀਅਰ ਕਾਰਜਕਾਰੀ ਇੰਜੀਨੀਅਰ ਪੀ.ਐਸਪੀ.ਸੀ.ਐਲ ਹੁਸ਼ਿਆਰਪੁਰ ਬਜਾਜ ਇਲੈਕਟ੍ਰੀਕਲ ਕੰਪਨੀ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕਾਮਿਆਂ ਨੂੰ ਫਾਰਗ ਕਰਨ ਘਰਾਂ ਨੂੰ ਤੋਰਨ  ਦੀ ਗੱਲ ਕੀਤੀ ਜਾ ਰਹੀ ਹੈ ।

ਜਿਸ ਨੂੰ ਸੀਐੱਚਬੀ ਠੇਕਾ ਕਾਮਿਆਂ ਦੀ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ ਸਹਾਇਕ ਕਿਰਤ ਕਮਿਸ਼ਨਰ ਹੁਸ਼ਿਆਰਪੁਰ ਤੇ ਲੇਬਰ ਇੰਸਪੈਕਟਰ ਹੁਸ਼ਿਆਰਪੁਰ ਨਾਲ ਕਈ ਵਾਰ ਮੀਟਿੰਗਾਂ ਹੋਈਆਂ । ਜਿਸ ਵਿੱਚ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਜੇਕਰ ਅਗਲੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ।

LEAVE A REPLY

Please enter your comment!
Please enter your name here