ਮੰਗਲਵਾਰ ਨੂੰ ਆਈ 27 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ, 880 ਕੇਸ ਐਕਟਿਵ

ਪਠਾਨਕੋਟ (ਦ ਸਟੈਲਰ ਨਿਊਜ਼)। ਜਿਲਾ ਪਠਾਨਕੋਟ ਵਿੱਚ ਮੰਗਲਵਾਰ ਨੂੰ 27 ਲੋਕਾਂ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ, ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 73 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ਤੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਜਿਕਰਯੋਗ ਹੈ ਕਿ ਮੰਗਲਵਾਰ ਨੂੰ 4 ਕਰੋਨਾ ਪਾਜੀਟਿਵ ਲੋਕਾਂ ਦੀ ਇਲਾਜ ਦੋਰਾਨ ਮੋਤ ਹੋ ਗਈ ਇਸ ਤਰਾਂ ਜਿਲਾ ਪਠਾਨਕੋਟ ਵਿੱਚ ਕਰੋਨਾ ਪਾਜੀਟਿਵ ਹੋਣ ਕਾਰਨ ਇਲਾਜ ਦੋਰਾਨ ਮਰਨ ਵਾਲਿਆਂ ਦੀ ਸੰਖਿਆ 76 ਹੋ ਗਈ ਹੈ।  

Advertisements

ਉਹਨਾਂ ਕਿਹਾ ਕਿ ਸਾਰੇ ਜਿਲਾ ਨਿਵਾਸੀਆਂ ਦਾ ਫਰਜ ਬਣਦਾ ਹੈ ਕਿ ਕਰੋਨਾ ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਣ ਦੇ ਲਈ ਅਪਣਾ ਸਹਿਯੋਗ ਦੇਣ ਅਤੇ ਇਸ ਸਮੇਂ ਸਭ ਤੋਂ ਵੱਡਾ ਜਿਲਾ ਪ੍ਰਸਾਸਨ ਦਾ ਸਹਿਯੋਗ ਹੋਵੇਗਾ ਕਿ ਹਰੇਕ ਨਾਗਰਿਕ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੇ। ਉਹਨਾਂ ਕਿਹਾ ਕਿ ਅਗਰ ਅਸੀਂ ਹਦਾਇਤਾਂ ਦੀ ਪਾਲਣਾ ਕਰਾਂਗੇ ਤਾਂ ਕਰੋਨਾ ਮਹਾਂਮਾਰੀ ਦਾ ਵਿਸਥਾਰ ਨਹੀਂ ਹੋਵੇਗਾ ਅਤੇ ਅਸੀਂ ਕਰੋਨਾ ਦੀ ਇਸ ਲੜੀ ਨੂੰ ਤੋੜ ਸਕਾਂਗੇ।

ਉਹਨਾਂ ਕਿਹਾ ਕਿ ਆਓ ਕਰੋਨਾ ਮਹਾਂਮਾਰੀ ਪ੍ਰਤੀ ਜਾਗਰੁਕ ਹੋਈਏ ਅਤੇ ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਕਰਨ ਲਈ ਅਪਣਾ ਸਹਿਯੋਗ ਦੇਈਏ।  ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁੱਲ 3591 ਕੇਸ ਕਰੋਨਾ ਪਾਜੀਟਿਵ ਦੇ ਹਨ ਜਿਨਾਂ ਵਿੱਚੋਂ 2637 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾਂ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 880 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 76 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

LEAVE A REPLY

Please enter your comment!
Please enter your name here