ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਲੁਧਿਆਣਾ ਵਿਖੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਕਰੋਨਾ ਵਾਇਰਸ ਕਾਰਨ ਚੱਲ ਵਸੇ। ਉਹ 70 ਵਰਿਆਂ ਦੇ ਸਨ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਸ਼ਵਨੀ ਕਪੂਰ ਨੂੰ ਇਕ ਸਮਰਪਿਤ ਪੱਤਰਕਾਰ ਤੇ ਚੰਗੇ ਇਨਸਾਨ ਦੱਸਿਆ ਜਿਨਾਂ ਨੇ ਚਾਰ ਦਹਾਕਿਆਂ ਦੇ ਲੰਮੇ ਸਮੇਂ ਦੌਰਾਨ ਪੱਤਰਕਾਰੀ ਪ੍ਰਤੀ ਆਪਣੇ ਫਰਜ਼ ਨਿਡਰਤਾ ਅਤੇ ਪੇਸ਼ੇਵਰਾਨਾ ਕਦਰਾਂ ਕੀਮਤਾਂ ਨਾਲ ਨਿਭਾਏ।

Advertisements

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੀ ਦੁੱਖ ਪ੍ਰਗਟਾਇਆ

ਉਹਨਾਂ ਕਿਹਾ ਕਿ ਸ੍ਰੀ ਕਪੂਰ ਦੇ ਤੁਰ ਜਾਣ ਨਾਲ ਪੱਤਰਕਾਰੀ ਦੇ ਖੇਤਰ ਵਿੱਚ ਅਜਿਹਾ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਮੁਸ਼ਕਿਲ ਹੈ। ਜ਼ਿਕਰਯੋਗ ਹੈ ਕਿ ਸ੍ਰੀ ਕਪੂਰ ਹੁਸ਼ਿਆਰਪੁਰ ਵਿਖੇ ਪੰਜਾਬ ਕੇਸਰੀ ਦੇ ਸੀਨੀਅਰ ਕਾਰਸਪੌਡੈਂਟ ਵਜੋਂ ਕੰਮ ਕਰ ਰਹੇ ਸਨ। ਦੁਖੀ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ ਲਈ ਅਰਦਾਸ ਕੀਤੀ।

ਮੀਡੀਆ ਸਲਾਹਕਾਰ ਰਵੀਨ ਠੁਕਰਾਲ , ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ, 

ਇਸ ਦੌਰਾਨ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੀ ਮੌਤ ‘ਤੇ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਕਿਹਾ ਕਿ ਅਸ਼ਵਨੀ ਕਪੂਰ ਵਲੋਂ ਪੱਤਰਕਾਰੀ ਦੇ ਖੇਤਰ ਵਿੱਚ ਲਾਮਿਸਾਲ ਸੇਵਾਵਾਂ ਦਿੱਤੀਆਂ ਗਈਆਂ ਹਨ । ਉਹਨਾਂ ਕਿਹਾ ਕਿ ਸ੍ਰੀ ਕਪੂਰ ਨੇ ਬਹੁਤ ਲੰਬਾ ਅਰਸਾ ਇਕ ਸਰਗਰਮ ਪੱਤਰਕਾਰ ਵਜੋਂ ਵਿਚਰਦਿਆਂ ਪੱਤਰਕਾਰੀ ਦੇ ਖੇਤਰ ਵਿੱਚ ਨਵੀਆਂ ਪੈੜਾਂ ਪਾਉਂਦਿਆਂ ਨਾਮਣਾ ਖੱਟਿਆ ਹੈ। ਉਹਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਅਸ਼ਵਨੀ ਕਪੂਰ ਦੇ ਤੁਰ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹਨਾਂ ਨੇ ਕਪੂਰ ਵੱਲੋਂ ਪੱਤਰਕਾਰ ਦੇ ਤੌਰ ‘ਤੇ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ, ਜਿਨਾਂ ਨੂੰ ਪੱਤਰਕਾਰ ਭਾਈਚਾਰੇ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਵੀ ਸ੍ਰੀ ਕਪੂਰ ਦੇ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

LEAVE A REPLY

Please enter your comment!
Please enter your name here