ਕੋਵਿਡ-19 ਦੇ ਚਲਦਿਆਂ ਵਿਧਾਇਕ ਅਮਿਤ ਵਿੱਜ ਨੇ ਸਿਵਲ ਹਸਪਤਾਲ ਪ੍ਰਬੰਧਨ ਨਾਲ ਕੀਤੀ ਰੀਵਿਓ ਮੀਟਿੰਗ

ਪਠਾਨਕੋਟ (ਦ ਸਟੈਲਰ ਨਿਊਜ਼)।  ਕੋਵਿਡ-19 ਦੇ ਚਲਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਸਿਵਲ ਹਸਪਤਾਲ ਪ੍ਰਬੰਧਨ ਪਠਾਨਕੋਟ ਨਾਲ ਇੱਕ ਰੀਵਿਓ ਮੀਟਿੰਗ ਸਿਵਲ ਹਸਪਤਾਲ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਸਰਵਸ੍ਰੀ ਡਾ. ਜੁਗਲ ਕਿਸ਼ੋਰ ਸਿਵਲ ਸਰਜਨ ਪਠਾਨਕੋਟ, ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ, ਡਾ. ਸੈਰੀਨ, ਡਾ. ਸੁਨੀਲ ਚੰਦ, ਡਾ. ਸਰਬਜੀਤ ਕੌਰ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ। ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਸਭ ਤੋਂ ਪਹਿਲਾ ਉਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ  ਅਤੇ  ਸਿਹਤ ਮੰਤਰੀ ਪੰਜਾਬ ਦਾ ਧੰਨਵਾਦ ਕਰਦੇ ਹਾਂ ਕਿ ਸਾਡੇ ਵੱਲੋਂ ਕੋਵਿਡ –19 ਦੇ ਚਲਦਿਆਂ ਜਦੋਂ ਵੀ ਕੋਈ ਮੰਗ ਭੇਜੀ ਜਾਂਦੀ ਹੈ ਤਾਂ ਉਹ ਬੇਨਤੀ ਪਰਵਾਨ ਕਰ ਲਈ ਜਾਂਦੀ ਹੈ।

Advertisements

ਉਹਨਾਂ ਕਿਹਾ ਕਿ ਸਿਵਲ ਹਸਪਤਾਲ ਵੱਲੋਂ ਕੋਵਿਡ 19 ਦੇ ਚਲਦਿਆਂ ਕਰੋਨਾ ਮਰੀਜਾਂ ਨੂੰ ਤਾਂ ਦੇਖ ਹੀ ਰਹੇ ਹਨ ਇਸ ਦੇ ਨਾਲ ਬਾਕੀ ਮਰੀਜ ਜੋ ਵੱਖ ਵੱਖ ਬੀਮਾਰੀਆਂ ਦੇ ਇਲਾਜ ਲਈ ਸਿਵਲ ਹਸਪਤਾਲ ਪਹੁੰਚ ਰਹੇ ਹਨ ਉਹਨਾਂ ਦੀਆਂ ਸੁਵਿਧਾਵਾਂ ਦਾ ਵੀ ਧਿਆਨ ਰੱਖਿਆ ਜਾਵੇ। ਕੋਵਿਡ ਦੀ ਗੱਲ ਕਰੀਏ ਤਾਂ ਚਿੰਤਪੂਰਨੀ ਮੈਡੀਕਲ ਕਾਲਜ ਬੰਧਾਨੀ ਜੋ ਆਈਸੋਲੇਸ਼ਨ ਸੈਂਟਰ ਬਣਾਇਆ ਗਿਆ ਹੈ ਉੱਥੇ ਕਰੋਨਾ ਮਰੀਜਾਂ ਦੀ ਜਰੂਰਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਤਰਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜੋ ਕਰੋਨਾ ਮਰੀਜ ਉਪਰੋਕਤ ਹਸਪਤਾਲ ਵਿੱਚ ਨਾ ਜਾ ਕੇ ਪ੍ਰਾਈਵੇਟ ਹਸਪਤਾਲ ਚੋਂ ਜਾਣਾ ਪ੍ਰਸੰਦ ਕਰਦੇ ਹਨ ਤਾਂ ਉਹਨਾਂ ਲਈ ਸਹਿਰ ਦੇ 18 ਹਸਪਤਾਲਾਂ ਨਾਲ ਤਾਲਮੇਲ ਕੀਤਾ ਗਿਆ ਹੈ ਉਹਨਾਂ ਕਰੋਨਾ ਮਰੀਜਾਂ ਨੂੰ ਉਹਨਾਂ ਦੀ ਇੱਛਾ ਅਨੁਸਾਰ ਇਹ ਸੁਵਿਧਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਹੋਮ ਆਈਸੋਲੇਟ ਕਰਨ ਲਈ ਕਰੋਨਾ ਫਤਿਹ ਕਿੱਟਾਂ ਭੇਜੀਆਂ ਗਈਆਂ ਹਨ ਉਸ ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਜਿਲਾ ਪ੍ਰਸਾਸਨ ਵੱਲੋਂ ਕੋਵਿਡ 19 ਦੇ ਚਲਦਿਆਂ 6 ਵਾਰਡ ਸਰਵੈਂਟ ਅਤੇ 6 ਸਟਾਫ ਨਰਸਿਸ ਨੂੰ ਨਿਯੁਕਤ ਕੀਤੇ ਜਾਣ ਦੀ ਜਲਦੀ ਮਨਜੂਰੀ ਦਿੱਤੀ ਜਾਵੇਗੀ।
ਉਹਨਾਂ ਦੱਸਿਆ ਕਿ ਪਹਿਲਾ ਜਿਹਨਾਂ ਕਰੋਨਾ ਮਰੀਜਾਂ ਨੂੰ ਬਾਹਰ ਸਿਫਟ ਕੀਤਾ ਜਾਂਦਾ ਸੀ ਹੁਣ ਜਿਆਦਾ ਤਰ ਮਰੀਜਾਂ ਦਾ ਇਲਾਜ ਸੀ.ਐਮ.ਸੀ. ਵਿਖੇ ਹੀ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਿਵਲ ਹਸਪਤਾਲ ਪਠਾਨਕੋਟ ਦੇ ਮੁੱਖ ਦੁਆਰ ਤੇ 24 ਲੱਖ ਰੁਪਏ ਦੀ ਲਾਗਤ ਨਾਲ ਸੈਡ ਲਗਾਈਆਂ ਜਾਣਗੀਆਂ ਤਾਂ ਜੋ ਵਰਖਾ ਦੇ ਦਿਨਾਂ ਵਿੱਚ ਜੋ ਲੋਕ ਹਸਪਤਾਲ ਵਿੱਚ ਇਲਾਜ ਲਈ ਆਉਂਦੇ ਹਨ ਉਹਨਾਂ ਨੂੰ ਪ੍ਰੇਸਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸਿਵਲ ਹਸਪਤਾਲ ਦਾ ਦੋਰਾ ਕਰਕੇ ਜਗਾ ਨਿਰਧਾਰਤ ਕੀਤੀਆਂ ਜਾਣਗੀਆਂ।

LEAVE A REPLY

Please enter your comment!
Please enter your name here