ਵਿਧਾਇਕ ਅਮਿਤ ਵਿੱਜ ਨੇ ਸਿਟੀ ਵਿੱਚ ਪਾਣੀ ਲੈਵਲ ਸਬੰਧੀ ਅਤੇ ਫੋਗਿੰਗ ਨੂੰ ਲੈ ਕੇ ਨਿਗਮ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਠਾਨਕੋਟ (ਦ ਸਟੈਲਰ ਨਿਊਜ਼)। ਕਰੋਨਾ ਮਹਾਂਮਾਰੀ ਦੇ ਚਲਦਿਆ ਹਰੇਕ ਵਿਅਕਤੀ ਇਸ ਤੋਂ ਪ੍ਰਭਾਵਿਤ ਹੋਇਆ ਹੈ ਅਤੇ ਆਉਂਣ ਵਾਲੇ ਦਿਨਾਂਦੋਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਨੂੰ ਧਿਆਨ ਵਿੱਚ ਰੱਖਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ  ਨੇ ਸਿਟੀ ਪਠਾਨਕੋਟ ਦਾ ਵਾਟਰ ਲੈਵਲ ਚੈਕ ਕਰਨ ਸਬੰਧੀ ਅਤੇ ਆਉਂਣ ਵਾਲੇ ਦਿਨਾਂ ਵਿੱਚ ਹੋਰ ਬੀਮਾਰੀਆਂ ਨਾ ਫੈਲਣ ਇਸ ਲਈ ਕਰਵਾਈ ਜਾਣ ਵਾਲੀ ਫੋਗਿੰਗ ਸਬੰਧੀ ਵਿਸ਼ੇਸ ਮੀਟਿੰਗ ਨਗਰ ਨਿਗਮ ਪਠਾਨਕੋਟ ਵਿਖੇ ਆਯੋਜਿਤ ਕੀਤੀ। ਇਸ ਮੋਕੇ ਤੇ ਸਰਵਸ੍ਰੀ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ।

Advertisements

ਇਸ ਮੋਕੇ ਤੇ ਜਾਣਕਾਰੀ ਦਿੰਦਿਆਂ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਕਿਹਾ ਕਿ ਆਉਂਣ ਵਾਲੇ ਦਿਨਾਂ ਵਿੱਚ ਪਠਾਨਕੋਟ ਨਿਵਾਸੀਆ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਨਗਰ ਨਿਗਮ ਨਾਲ ਰੀਵਿਓ ਕੀਤਾ ਗਿਆ ਹੈ ਕਿ ਹਰੇਕ ਵਾਰਡ ਦਾ ਵਾਟਰ ਲੈਵਲ ਚੈਕ ਕੀਤਾ ਜਾਵੇ ਤਾਂ ਜੋ ਜਿਹਨਾਂ ਵਾਰਡਾਂ ਵਿੱਚ ਪਾਣੀ ਦਾ ਪੱਧਰ ਹੇਠ ਜਾ ਰਿਹਾ ਹੈ ਉੱਥੇ ਯੋਗ ਪ੍ਰਬੰਧ ਕਰਕੇ ਸਮੱਸਿਆ ਪੈਦਾ ਹੋਣ ਤੋਂ ਪਹਿਲਾ ਹੀ ਕੋਈ ਉਚਿੱਤ ਹੱਲ ਕੱਢਿਆ ਜਾ ਸਕੇ।
ਉਹਨਾਂ ਕਿਹਾ ਕਿ ਅਸੀਂ ਸਾਰੇ ਇਸ ਸਮੇਂ ਕਰੋਨਾ ਮਹਾਂਮਾਰੀ ਦੇ ਦੋਰ ਵਿੱਚੋਂ ਗੁਜਰ ਰਹੇ ਹਾਂ ਅਤੇ ਇਸ ਨਾਲ ਸਾਨੂੰ ਦੂਸਰੀਆਂ ਬੀਮਾਰੀਆਂ ਤੋਂ ਵੀ ਸਾਵਧਾਨ ਰਹਿਣਾ ਹੈ। ਉਹਨਾਂ ਕਿਹਾ ਕਿ ਇਸ ਦੇ ਲਈ ਆਉਂਣ ਵਾਲੇ ਦਿਨਾਂ ਵਿੱਚ ਪਠਾਨਕੋਟ ਅਤੇ ਨਾਲ ਲਗਦੇ ਖੇਤਰਾਂ ਵਿੱਚ ਫੋਗਿੰਗ ਕਰਵਾਉਂਣ ਲਈ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਅਧੀਨ ਹਰੇਕ ਵਾਰਡ ਵਿੱਚ ਇੰਚਾਰਜ ਲਗਾਏ ਗਏ ਹਨ ਟੀਮਾਂ ਵੀ ਬਣਾਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਹਰੇਕ ਖੇਤਰ ਵਿੱਚ ਫੋਗਿੰਗ ਕਰਵਾਈ ਜਾਵੇਗੀ ਤਾਂ ਜੋ ਕੱਲ ਨੂੰ ਕਿਸੇ ਹੋਰ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

LEAVE A REPLY

Please enter your comment!
Please enter your name here