ਸੇਵਾ ਕੇਂਦਰ: ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਹੁਸ਼ਿਆਰਪੁਰ ਸੂਬੇ ਭਰ ਵਿੱਚ ਤੀਜੇ ਸਥਾਨ ‘ਤੇ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਪੰਜਾਬ ਸਰਕਾਰ ਵਲੋਂ ਇਕੋ ਛੱਤ ਹੇਠ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਖੋਲੇ ਗਏ ਸੇਵਾ ਕੇਂਦਰਾਂ ਵਲੋਂ ਸੇਵਾਵਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਕਰਨ ਵਿੱਚ 0.16 ਫੀਸਦੀ ਦਰਖਾਸਤਾਂ ਦੇ ਬਕਾਏ ਨਾਲ ਜ਼ਿਲਾ ਹੁਸ਼ਿਆਰਪੁਰ ਸੂਬੇ ਭਰ ‘ਚੋਂ ਤੀਜੇ ਸਥਾਨ ‘ਤੇ ਆ ਗਿਆ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਹੁਸ਼ਿਆਰਪੁਰ ਵਿੱਚ 25 ਸੇਵਾ ਕੇਂਦਰ ਆਮ ਨਾਗਰਿਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 276 ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਉਹਨਾਂ ਦੱਸਿਆ ਕਿ ਜ਼ਿਲਾ ਹੁਸ਼ਿਆਰਪੁਰ ਵਿੱਚ ਕੁੱਲ 359005 ਸੇਵਾਵਾਂ ਲਈ ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਹਨਾਂ ਵਿੱਚੋਂ 352666 ਦਰਖਾਸਤਾਂ ‘ਤੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ ਜਦਕਿ 1255 ਦਰਖਾਸਤਾਂ ਦੀ ਪ੍ਰਕ੍ਰਿਆ ਜਾਰੀ ਹੈ ਅਤੇ 573 ਫਾਇਲਾਂ ਪੈਂਡਿੰਗ ਹਨ। ਉਹਨਾਂ ਦੱਸਿਆ ਕਿ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਵੱਡੀ ਗਿਣਤੀ ਵਿੱਚ ਬਕਾਇਆ ਪਈਆਂ ਦਰਖਾਸਤਾਂ ਨਾਲ ਸਬੰਧਤ ਸੇਵਾਵਾਂ ਦੇਣ ਵਿੱਚ ਤੇਜ਼ੀ ਲਿਆ ਕੇ ਜ਼ਿਲੇ ਨੇ ਰਾਜ ਭਰ ਵਿੱਚ 0.16 ਫੀਸਦੀ ਦੇ ਬਕਾਏ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ।

Advertisements

ਉਹਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਰੋਜ਼ਾਨਾ ਇਹਨਾਂ ਦਰਖਾਸਤਾਂ ਦੀ ਸਮੀਖਿਆ ਜਾਰੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਹ ਬਕਾਇਆ ਦਰ ਨੂੰ ਹੋਰ ਘਟਾਇਆ ਜਾ ਸਕੇ ਅਤੇ ਲੋਕਾਂ ਨੂੰ ਘੱਟੋ-ਘੱਟ ਸਮੇਂ ਵਿੱਚ ਲੋੜੀਂਦੀਆਂ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਜਨਰਲ ਮੈਨੇਜਰ ਤਕਨੀਕੀ ਵਿਨੇਸ਼ ਗੌਤਮ ਵਲੋਂ ਸੂਬਾ ਪੱਧਰ ‘ਤੇ ਰੋਜ਼ਾਨਾ ਦਰਖਾਸਤਾਂ ਦੀ ਸਮੀਖਿਆ ਕਰਦਿਆਂ ਸੇਵਾਵਾਂ ਪ੍ਰਦਾਨ ਕਰਵਾਉਣ ਦੀਆਂ ਤਕਨੀਕਾਂ ਵਿੱਚ ਹੋਰ ਸੁਧਾਰ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਜਿਲਾ ਈ-ਗਵਰਨੈਂਸ ਕੋਆਰਡੀਨੇਟਰ ਰਣਜੀਤ ਸਿੰਘ, ਸਹਾਇਕ ਜ਼ਿਲਾ ਈ-ਗਵਰਨੈਂਸ ਕੋਆਰਡੀਨੇਟਰ ਗਗਨਪ੍ਰੀਤ ਸਿੰਘ, ਅਤੇ ਸੇਵਾ ਕੇਂਦਰਾਂ ਦੇ ਸਟਾਫ਼ ਦੀ ਸਲਾਹੁਤਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਦਰਖਾਸਤਾਂ ਦੀ ਬਕਾਇਆ ਦਰ ਨੂੰ ਘਟਾਉਣ ਲਈ ਹੋਰ ਸ਼ਿੱਦਤ ਨਾਲ ਉਪਰਾਲੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਲੋੜੀਂਦੀਆਂ ਸੇਵਾਵਾਂ ਹੋਰ ਵੀ ਸਹਿਜੇ ਢੰਗ ਨਾਲ ਮਿਲ ਸਕਣ।

LEAVE A REPLY

Please enter your comment!
Please enter your name here