ਡੀਸੀ ਨੇ ਸੇਵਾ ਕੇਂਦਰਾਂ ਦਾ ਕੀਤਾ ਦੌਰਾ, ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ (ਦ ਸਟੈਲਰ ਨਿਊਜ਼)। ਲੋਕਾਂ ਨੂੰ ਸਮਾਂਬੱਧ ਅਤੇ ਨਿਰਵਿਘਨ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਆਪਣੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਸਥਿਤ ਸੇਵਾ ਕੇਂਦਰ ਵਿਖੇ ਅਚਨਚੇਤ ਨਿਰੀਖਣ ਕੀਤਾ। ਇਸ ਮੌਕੇ ਉਨਾਂ ਨਾਲ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਨੂੰ ਇਥੇ ਆਉਣ ਵਾਲੇ ਲੋਕਾਂ ਨੂੰ ਤੁਰੰਤ ਸੇਵਾਵਾਂ ਪ੍ਰਦਾਨ ਕਰਨਾ ਲਾਜ਼ਮੀ ਤੌਰ ‘ਤੇ ਯਕੀਨੀ ਬਣਾਉਣਾ ਚਾਹੀਦਾ ਹੈ ।ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰ ਖੋਲੇ ਗਏ ਹਨ ਅਤੇ ਇਸ ਵਿੱਚ ਕੋਈ ਢਿੱਲ ਕਿਸੇ ਕੀਮਤ ‘ਤੇ ਕਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisements

ਇਸ ਦੌਰਾਨ ਉਨਾਂ ਵੱਖ-ਵੱਖ ਡਿਲਵਿਰੀ ਕਾਊਂਟਰਾਂ ਦਾ ਦੌਰਾ ਕੀਤਾ ਅਤੇ ਉਥੇ ਮੌਜੂਦ ਲੋਕਾਂ ਦੀ ਪ੍ਰਤੀਕਿਰਿਆ ਜਾਨਣ ਲਈ ਉਨਾਂ ਨਾਲ ਗੱਲਬਾਤ ਕੀਤੀ। ਥੋਰੀ ਵੱਲੋਂ ਟੋਕਨ ਨੰਬਰ ਜਾਰੀ ਕਰਨ ਤੋਂ ਸੇਵਾ ਪ੍ਰਦਾਨ ਕਰਨ ਤੱਕ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਵੱਖ-ਵੱਖ ਪੜਾਵਾਂ ਦੀ ਸਮੀਖਿਆ ਕੀਤੀ ਗਈ। ਉਨਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨ ‘ਤੇ ਜ਼ੋਰ ਦਿੰਦਿਆਂ ਨਿਯਮਿਤ ਰੂਪ ਨਾਲ ਸੇਵਾ ਕੇਂਦਰਾਂ ‘ਤੇ ਕੰਮ ਦਾ ਨਿਰੀਖਣ ਕਰਨ ਦੀਆਂ ਹਦਾਇਤਾਂ ਦਿੱਤੀਆਂ।ਡੀ.ਸੀ. ਨੇ ਕਿਹਾ ਕਿ ਸੇਵਾ ਕੇਂਦਰਾਂ ਵੱਲੋਂ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਸੇਵਾ ਕੇਂਦਰ ਦੇ ਪ੍ਰਬੰਧਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨਾਂ ਕਿਹਾ ਕਿ ਟੋਕਨ ਮਿਲਣ ਦੇ 25 ਮਿੰਟਾਂ ਦੇ ਅੰਦਰ ਅੰਦਰ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਸ ਨਿਯਮ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ।ਡੀਸੀ ਨੇ ਸੇਵਾ ਕੇਂਦਰਾਂ ਵਿਚ ਕੰਮ ਕਰ ਰਹੇ ਸਟਾਫ ਨੂੰ ਲੋਕਾਂ ਨਾਲ ਨਿਮਰਤਾ ਨਾਲ ਪੇਸ਼ ਆਉਣ ਲਈ ਕਿਉਂਕਿ ਉਹ ਇਥੇ ਉਨਾਂ ਦੀ ਸੇਵਾ ਲਈ ਤਾਇਨਾਤ ਸਨ। ਉਨਾਂ ਕਿਹਾ ਕਿ ਸਿਸਟਮ ਨੂੰ ਸੁਚਾਰੂ ਬਣਾਉਣ ਲਈ ਸਟਾਫ ਮੈਂਬਰਾਂ ਵਿਚ ਕੰਮ ਦੀ ਵੰਡ ਸਹੀ ਢੰਗ ਨਾਲ ਕੀਤੀ ਜਾਵੇ।

LEAVE A REPLY

Please enter your comment!
Please enter your name here