ਮੁੱਖਮੰਤਰੀ 2 ਅਕਤੂਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕਰਨਗੇ 750 ਪੇਂਡੂ ਖੇਡ ਸਟੇਡੀਅਮ ਸ਼ੁਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ 2 ਅਕਤੂਬਰ 2020 ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਦੇ ਮੌਕੇ ਤੇ 750 ਪੇਂਡੂ ਖੇਡ ਸਟੇਡੀਅਮ ਅਤੇ ਖੇਡ ਮੈਦਾਨਾਂ ਦੀ ਉਸਾਰੀ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ 12 ਵਜੇ ਸ਼ੁਰੂਆਤ ਕੀਤੀ ਜਾ ਰਹੀ ਹੈ।

Advertisements

ਇਸ ਦੌਰਾਨ ਜ਼ਿਲਾ ਹੁਸ਼ਿਆਰਪੁਰ ਵਿਚਲੇ ਬਲਾਕਾਂ ਵਿੱਚ 10 ਖੇਡ ਮੈਦਾਨਾਂ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਜਾਵੇਗੀ। ਵੱਖ-ਵੱਖ ਬਲਾਕਾਂ ਵਿੱਚ ਹੋ ਰਹੇ ਸਮਾਗਮਾਂ ਦੌਰਾਨ ਹਲਕਾ ਹੁਸ਼ਿਆਰਪੁਰ ਦੇ ਪਿੰਡ ਜਹਾਨਖੇਲਾਂ ਵਿੱਚ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਸਰਕਾਰੀ ਸਕੂਲ ਦੀ ਗਰਾਊਂਡ ਵਿੱਚ ਹੋਣ ਵਾਲੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ।

ਇਸੇ ਤਰਾਂ ਹਲਕਾ ਸ਼ਾਮਚੁਰਾਸੀ ਵਿਧਾਇਕ ਪਵਨ ਕੁਮਾਰ ਆਦੀਆ ਪਿੰਡ ਚੱਕ ਗੁਜਰਾਂ ਵਿਖੇ ਸੋਨਾਲੀਕਾ ਦੇ ਪਿੱਛੇ ਪੰਚਾਇਤੀ ਜਗਾ ‘ਤੇ ਸਕੂਲ ਵਿੱਚ ਹੋਣ ਵਾਲੇ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।
ਹਲਕਾ ਉੜਮੁੜ ਤੋਂ ਵਿਧਾਇਕ ਸ. ਸੰਗਤ ਸਿੰਘ ਗਿਲਜੀਆਂ ਬੁੱਢੀ ਪਿੰਡ ਵਿਖੇ ਸਕੂਲ ਦੀ ਗਰਾਊਂਡ ‘ਚ ਹੋਣ ਵਾਲੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ।
ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਪਿੰਡ ਲਲਵਾਨ ਵਿਖੇ ਸਕੂਲ ਦੀ ਗਰਾਊਂਡ ‘ਚ ਹੋਣ ਵਾਲੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ।
ਹਲਕਾ ਮੁਕੇਰੀਆਂ ਤੋਂ ਵਿਧਾਇਕ ਇੰਦੂ ਬਾਲਾ ਪਿੰਡ ਮਹਿਮੂਦਪੁਰ ਦੇ ਆਂਗਣਵਾੜੀ ਸੈਂਟਰ ਦੀ ਗਰਾਊਂਡ ਵਿਖੇ ਹੋਣ ਵਾਲੇ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ।

LEAVE A REPLY

Please enter your comment!
Please enter your name here