ਵਿਧਾਇਕ ਗਿਲਜੀਆਂ ਨੇ 10 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨਾਂ ਦਾ ਰੱਖਿਆ ਨੀਂਹ ਪੱਥਰ      

ਟਾਂਡਾ-ਉੜਮੁੜ (ਦ ਸਟੈਲਰ ਨਿਊਜ਼)। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਢੀਪਿੰਡ ਵਿੱਚ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਵੀਡੀਓ ਕਾਨਫਰੰਸ ਰਾਹੀਂ ਦਿੱਤੇ ਸੰਦੇਸ਼ ਤੋਂ ਬਾਅਦ ਵਿਧਾਇਕ ਗਿਲਜੀਆਂ ਨੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਮੈਦਾਨਾਂ ਦਾ ਨੀਂਹ ਪੱਥਰ ਰੱਖਦੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਖੇਡ ਅਤੇ ਖਿਡਾਰੀਆਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ।

Advertisements

ਇਸ ਮੌਕੇ ਤੇ ਬੀਡੀਪੀ ਟਾਂਡਾ ਡਾ.ਧਾਰਾ ਕੱਕੜ, ਚੇਅਰਮੈਨ ਜਰਨੈਲ ਸਿੰਘ, ਚੇਅਰਮੈਨ ਸਿਮਰਨ ਸਿੰਘ ਸੈਣੀ, ਮੈਂਬਰ ਜ਼ਿਲਾ ਪਰਿਸ਼ਦ ਰਵਿੰਦਰ ਪਾਲ ਸਿੰਘ ਗੋਰਾ, ਸਰਪੰਚ ਦਵਿੰਦਰ ਜੀਤ ਸਿੰਘ, ਸੁਖਵਿੰਦਰ ਜੀਤ ਝਾਵਰ, ਪ੍ਰਿੰਸੀਪਲ ਭੁਪਿੰਦਰ ਸਿੰਘ, ਅੰਜਲੀ ਸ਼ਰਮਾ, ਜੇਈ ਖੁਸ਼ਵੰਤ ਸਿੰਘ, ਵਿਨੋਦ ਦਵੇਦੀ, ਬੋਬੀ ਬੁੱਢੀਪਿੰਡ, ਕੁਲਵਿੰਦਰ ਕੌਰ, ਮਨਦੀਪ ਸਿੰਘ, ਤਜਿੰਦਰ ਸਿੰਘ, ਸਤਨਾਮ ਸਿੰਘ, ਮਲਕੀਤ ਸਿੰਘ, ਪਰਮਜੀਤ ਸਿੰਘ, ਮਨਦੀਪ ਕੌਰ, ਅਜੀਤ ਸਿੰਘ ਰੂਪਤਾਰਾ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here