ਜਿਲੇ ਵਿੱਚ 25 ਪਾਜੇਟਿਵ ਮਰੀਜ ਆਉਣ ਨਾਲ ਮਰੀਜਾਂ ਦੀ ਗਿਣਤੀ ਹੋਈ 4715, 3 ਨੇ ਤੋੜਿਆ ਦਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1318 ਨਵੇਂ ਸੈਂਪਲ ਲੈਣ ਨਾਲ ਅਤੇ 804 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 25 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 4714 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 111605 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  105642 ਸੈਂਪਲ  ਨੈਗਟਿਵ,  ਜਦਕਿ 1705 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 170 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 478, ਠੀਕ ਹੋ ਕਿ ਘਰ ਗਏ ਮਰੀਜਾੰ ਦੀ ਗਿਣਤੀ 4067 । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾ ਹੁਸ਼ਿਆਰਪੁਰ ਵਿੱਚ 25 ਪਾਜੇਟਿਵ ਕੇਸ  ਨਵੇ ਹਨ ।

Advertisements

ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 18 ਪਾਜੇਟਵ ਮਰੀਜ ਹਨ । ਮੌਤਾਂ ਦੀ ਗਿਣਤੀ 3 ਹੈ (1) ਪਹਿਲੀ ਮੌਤ 66 ਸਾਲਾ ਔਰਤ ਵਾਸੀ ਤਲਵਾੜਾ ਦੀ ਮੌਤ ਮੈਡੀਕਲ ਕਾਲਿਜ ਅਮ੍ਰਿਤਸਰ (2) 93 ਸਾਲਾ ਔਰਤ  ਵਾਸੀ ਭੋਲ ਕਲੋਤਾ ਮੋਤ ਸਿਵਲ ਹਸਪਤਾਲ ਦਸੂਹਾ (3) 74  ਸਾਲਾ ਵਿਆਕਤੀ ਵਾਸੀ ਸੀ ਚਠਿਆਲ , ਭੂੰਗਾਂ ਮੌਤ ਨਿਜੀ ਹਸਪਤਾਲ ਜਲੰਧਰ । ਇਹ 3 ਮਰੀਜ ਕੋਰੋਨਾ ਪਾਜੇਟਿਵ ਸਨ ।

ਜਿਲਾ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

LEAVE A REPLY

Please enter your comment!
Please enter your name here