ਜ਼ਿਲਾ ਮੈਜਿਸਟਰੇਟ ਨੇ ਗੜਸ਼ੰਕਰ ਦੇ ਪਿੰਡ ਭਗਤੂਪੁਰ ਨੂੰ ਐਲਾਨਿਆ ਮਾਈਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਵਧੀਕ ਜ਼ਿਲਾ ਮੈਜਿਸਟਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਹੁਸ਼ਿਆਰਪੁਰ ਵਿੱਚ ਕੋਵਿਡ-19 ਸਬੰਧੀ ਮੌਜੂਦਾ ਹਾਲਾਤ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਗੜਸ਼ੰਕਰ ਦੀ ਪੀ.ਐਚ.ਸੀ. ਪਾਲਦੀ ਅਧੀਨ ਆਉਂਦੇ ਪਿੰਡ ਭਗਤੂਪੁਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਹੈ। ਉਹਨਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਉਹਨਾਂ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਘਰ-ਘਰ ਜਾ ਕੇ ਸਰਵੇ ਅਤੇ ਸੰਪਰਕ ਦੀ ਟਰੇਸਿੰਗ ਕਰੇਗਾ।

Advertisements

ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ। ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 10 ਦਿਨ ਦੀ ਹੋਵੇਗੀ। ਉਹਨਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ•ਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਹਨਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here