ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਵਜੀਫਾ ਸਕੀਮ ਦਾ ਐਲਾਨ ਮੁੱਖਮੰਤਰੀ ਦਾ ਇਤਿਹਾਸਕ ਫੈਸਲਾ: ਡਾ. ਰਾਜ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਬੇਰੋਕ ਪੜਾਈ ਨੂੰ ਜਾਰੀ ਰੱਖਣ ਦੇ ਮਕਸਦ ਨਾਲ ਸ਼ੁਰੂ ਕੀਤੀ ਜਾ ਰਹੀ ਵਜੀਫਾ ਸਕੀਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਕ ਇਤਿਹਾਸਕ ਫੈਸਲਾ ਹੈ ਜਿਸ ਦਾ ਪੰਜਾਬ ਦੇ ਲੱਖਾਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਫਾਇਦਾ ਪਹੁੰਚੇਗਾ। ਅੱਜ ਛੇਵੇਂ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ ਉਪਰੰਤ ਸਥਾਨਕ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਾਜ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਬੰਦ ਕਰਨ ਦੀਆਂ ਸਾਜਿਸ਼ਾਂ ਅਤੇ ਪੰਜਾਬ ਦੇ ਵਿਦਿਆਰਥੀਆਂ ਦੇ 1850 ਕਰੋੜ ਰੁਪਏ ਰੋਕਣ ਨਾਲ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਭਵਿੱਖ ਨੂੰ ਲੈ ਕੇ ਸਵਾਲੀਆ ਨਿਸ਼ਾਨ ਲੱਗ ਗਿਆ ਸੀ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਵਜੀਫਾ ਸਕੀਮ ਸ਼ੁਰੂ ਕਰਨ ਦੇ ਐਲਾਨ ਨਾਲ ਪੰਜਾਬ ਸਰਕਾਰ ਨੇ ਇਨਾਂ ਵਿਦਿਆਰਥੀਆਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ ਹੈ।

Advertisements

ਡਾ. ਰਾਜ ਕੁਮਾਰ ਨੇ ਪੰਜਾਬ ਸਰਕਾਰ ਵਲੋਂ ਵਜੀਫਾ ਸਕੀਮ ਸ਼ੁਰੂ ਕਰਨ ਦੇ ਐਲਾਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਬੰਦ ਕੀਤਾ ਜਾ ਰਿਹਾ ਸੀ ਜਿਸ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗ ਚੁੱਕਾ ਸੀ। ਉਨਾਂ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਦੀ ਦੂਰਅੰਦੇਸ਼ ਦਾ ਨਤੀਜਾ ਹੈ ਜਿਸ ਨਾਲ ਪੰਜਾਬ ਦੇ ਲੱਖਾਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੀ ਸਿੱਖਿਆ ਬਰਕਰਾਰ ਰਹੇਗੀ ਅਤੇ ਉਹ ਪਹਿਲਾਂ ਵਾਂਗ ਉਚੇਰੀ ਸਿੱਖਿਆ ਹਾਸਲ ਕਰ ਸਕਣਗੇ।

ਪੰਜਾਬ ਸਰਕਾਰ ਵਲੋਂ ਆਉਂਦੇ ਸਾਲ ਤੱਕ ਇਕ ਲੱਖ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੇ ਐਲਾਨ ਸਬੰਧੀ ਡਾ. ਰਾਜ ਕੁਮਾਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਇਹ ਐਲਾਨ ਬਹੁਤ ਹੀ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਘਰ-ਘਰ ਰੋਜ਼ਗਾਰ ਤਹਿਤ ਬੇਰੋਜ਼ਗਾਰਾਂ ਨੂੰ ਵੱਖ-ਵੱਖ ਖੇਤਰਾ ਵਿੱਚ ਰੋਜ਼ਗਾਰ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਇਕ ਲੱਖ ਸਰਕਾਰੀ ਨੌਕਰੀਆਂ ਨਾਲ ਬੇਰੋਜ਼ਗਾਰ ਨੌਜਵਾਨਾਂ ਨੂੰ ਬੇਹੱਦ ਫਾਇਦਾ ਹੋਵੇਗਾ। ਵਿਧਾਇਕ ਚੱਬੇਵਾਲ ਨੇ ਕਿਹਾ ਕਿ ਕੇਂਦਰ ਦੇ ਦਲਿਤ ਅਤੇ ਕਿਸਾਨ ਮਾਰੂ ਫੈਸਲੇ ਭਾਜਪਾ ਨੂੰ ਲੈ ਡੁੱਬਣਗੇ। ਉਨਾਂ ਕਿਹਾ ਕਿ ਇਨਾਂ ਲੋਕ ਮਾਰੂ ਫੈਸਲਿਆਂ ਅਤੇ ਨੀਤੀਆਂ ਦਾ ਭਾਜਪਾ ਨੂੰ ਹਰਜਾਨਾਂ ਭੁਗਤਣਾਂ ਪਵੇਗਾ ਕਿਉਂਕਿ ਇਨਾਂ  ਨੀਤੀਆਂ ਤੋਂ ਦੇਸ਼ ਦੀ ਜਨਤਾ ਬਹੁਤ ਔਖੀ ਅਤੇ ਅੱਕੀ ਪਈ ਹੈ।

LEAVE A REPLY

Please enter your comment!
Please enter your name here