ਬਾਹੋਵਾਲ ਰਿਲਾਇੰਸ ਪੰਪ ਤੇ ਕਿਸਾਨਾਂ ਵਲੋਂ ਦਿੱਤਾ ਗਿਆ ਧਰਨਾ

ਮਾਹਿਲਪੁਰ (ਦ ਸਟੈਲਰ ਨਿਊਜ਼)। ਕਿਸਾਨਾਂ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਗਏ ਬਿੱਲਾਂ ਦੇ ਵਿਰੋਧ ਵਿਚ ਸਾਂਝੇ ਕਿਸਾਨ ਮੋਰਚੇ ਵਲੋਂ ਚੰਡੀਗੜ ਹੁਸ਼ਿਆਰਪੁਰ ਮੁੱਖ ਮਾਰਗ ਤੇ ਅੱਡਾ ਬਾਹੋਵਾਲ ਤੇ ਰਿਲਾਇੰਸ ਪੈਟਰੋਲ ਨੂੰ ਬੰਦ ਕਰਵਾ ਕੇ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਕਿਸਾਨਾਂ ਵਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਨੌਜਵਾਨ ਕਿਸਾਨਾਂ ਵਲੋਂ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਬਿੱਲਾਂ ਦੀ ਜ਼ੋਰਦਾਰ ਨਿਖੇਦੀ ਕੀਤੀ ਗਈ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਬਿੱਲ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸੁਖਰਾਜ ਸਿੰਘ, ਮਨੀ ਬਿਹਾਲਾ, ਖੁਸ਼ਵੰਤ ਸਿੰਘ ਬੈਂਸ ਮਾਹਿਲਪੁਰ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਹਰਮੇਸ਼ ਸਿੰਘ ਢੇਸੀ, ਭੁਪਿੰਦਰ ਸਿੰਘ ਵੜੈਚ, ਕੁਲਵਿੰਦਰ ਚਾਹਲ, ਸੁਖਦੇਵ ਡਾਨਸੀਵਲ, ਹਰਮਿੰਦਰ ਬਖਸ਼ੀ, ਕਾਮਰੇਡ ਮੋਹਿੰਦਰ, ਗਿੰਨੀ ਭਾਰਟਾ ਨੇ ਕਿਹਾ ਕਿ ਸਰਕਾਰ ਇਹਨਾਂ ਬਿੱਲਾ ਨਾਲ ਕਿਸਾਨਾਂ ਨੂੰ ਖ਼ਤਮ ਕਰਨ ਤੇ ਹੋਈ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisements

ਉਹਨਾਂ ਕਿਹਾ ਕਿ ਕਿਸਾਨ ਸਾਂਝੇ ਮੋਰਚੇ ਹੇਠ ਸੰਘਰਸ਼ ਕਰ ਰਹੇ ਹਨ ਜਿਸ ਨੂੰ ਉਦੋਂ ਤੱਕ ਜਾਰੀ ਰੱਖਿਆ ਜਾਵੇਗਾ ਜਿਹਨਾਂ ਚਿਰ ਸਰਕਾਰ ਇਹ ਬਿੱਲ ਵਾਪਿਸ ਨਹੀਂ ਲੈਂਦੀ। ਇਸ ਮੌਕੇ ਲੰਬਰਦਾਰ ਰਣਜੀਤ ਸਿੰਘ ਗੋਪਾਲੀਆਂ, ਕਮਲਜੀਤ ਸਿੰਘ, ਸੁਰਿੰਦਰ ਸਿੰਘ, ਸ਼ੀਰਾ ਜਸਵੀਰ, ਦਲਜੀਤ ਸਿੰਘ, ਬਲਵਿੰਦਰ ਸਿੰਘ, ਨਰਿੰਦਰ ਸਿੰਘ ਸਰਪੰਚ ਗੋਪਾਲੀਆਂ, ਬਲਜੀਤ ਸਿੰਘ ਸਰਪੰਚ ਜੱਲੋਵਾਲ, ਪਰਮਿੰਦਰ ਸਿੰਘ, ਅਮਨਦੀਪ ਸਿੰਘ, ਰਾਜਵਿੰਦਰ ਸਿੰਘ, ਬੂਟਾ ਮੁਗੋਪੱਟੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਇਲਾਕੇ ਦੇ ਪੰਚ ਸਰਪੰਚ, ਸਮਾਜ ਸੇਵੀ ਹਾਜਰ ਸਨ।

LEAVE A REPLY

Please enter your comment!
Please enter your name here