ਝੋਨੇ ਦੀ 57.75 ਖਰੀਦ ਅਤੇ ਚੁਕਾਈ ਨਾਲ ਜਲੰਧਰ ਸੂਬੇ ਵਿੱਚੋਂ ਪਹਿਲੇ ਸਥਾਨ ‘ਤੇ: ਡਿਪਟੀ ਕਮਿਸ਼ਨਰ ਘਨਸ਼ਿਆਮ

ਜਲੰਧਰ (ਦ ਸਟੈਲਰ ਨਿਊਜ਼)। ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਂਦਿਆਂ ਜ਼ਿਲਾ ਜਲੰਧਰ ਨੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਰਾਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲੇ ਦੀਆਂ ਖਰੀਦ ਏਜੰਸੀਆਂ ਨੇ ਕਿਸਾਨਾਂ ਵੱਲੋਂ ਸਮੁੱਚੀਆਂ 149 ਮੰਡੀਆਂ ਵਿੱਚ ਲਿਆਂਦੀ ਕੁੱਲ ਫਸਲਾਂ ਵਿੱਚੋਂ 57.76 ਫ਼ੀਸਦੀ ਝੋਨੇ ਦੀ ਖਰੀਦ ਅਤੇ ਚੁਕਾਈ ਕੀਤੀ ਜਾ ਚੁੱਕੀ ਹੈ । ਉਹਨਾਂ ਕਿਹਾ ਕਿ ਜਲੰਧਰ ਦਾ ਔਸਤ ਪ੍ਰਤੀਸ਼ਤ ਰਾਜ ਦੇ ਪ੍ਰਤੀਸ਼ਤ ਨਾਲੋਂ ਦੁੱਗਣੇ ਤੋਂ ਜ਼ਿਆਦਾ ਹੈ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਫ਼ਸਲ ਆਉਣ ਤੋਂ 48 ਘੰਟਿਆਂ ਵਿੱਚ ਉਸ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਅਤੇ ਖਰੀਦ ਦੇ ਹਰ ਪੜਾਅ ਵਿੱਚ ਕਿਸਾਨਾਂ ਦੀ ਸਹਾਇਤਾ ਕਰਨ ਦੀਆਂ ਹਦਾਇਤਾਂ ਦਿੱਤੀਆਂ।

Advertisements

ਥੋਰੀ ਨੇ ਅੱਗੇ ਦੱਸਿਆ ਕਿ ਹੁਣ ਤੱਕ ਜ਼ਿਲੇ ਦੀਆਂ ਖਰੀਦ ਏਜੰਸੀਆਂ ਵੱਲੋਂ 68458 ਮੀਟ੍ਰਿਕ ਟਨ (ਐਮਟੀ) ਝੋਨੇ ਦੀ ਖਰੀਦ ਅਤੇ ਕੁੱਲ 39543 ਮੀਟ੍ਰਿਕ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਉਹਨਾਂ ਸਪੱਸ਼ਟ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਹਨਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਹੂਲਤ, ਸੈਨੀਟਾਈਜ਼ਰ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਕਿਸਾਨਾਂ ਦੀ ਮਦਦ ਕਰਨ ਤੋਂ ਇਲਾਵਾ ਇਸ ਰੈਂਕਿੰਗ ਨੂੰ ਕਾਇਮ ਰੱਖਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਜ਼ਿਲੇ ਵਿੱਚ ਖਰੀਦ, ਲਿਫਟਿੰਗ ਅਤੇ ਅਦਾਇਗੀ ਪ੍ਰਕਿਰਿਆ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ ਅਤੇ ਰੋਜ਼ਾਨਾ ਖਰੀਦ ਦੀ ਸਮੀਖਿਆ ਕਰਨਗੇ।

LEAVE A REPLY

Please enter your comment!
Please enter your name here