ਜ਼ਿਲਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਰੋਸ਼ ਵਿਖਾਏ ਲਈ 9 ਥਾਵਾਂ ਨਿਰਧਾਰਿਤ: ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼)। ਵੱਖ-ਵੱਖ ਸੰਗਠਨਾਂ ਵਲੋਂ ਕੀਤੇ ਜਾਂਦੇ ਧਰਨਿਆਂ ਤੋਂ ਲੋਕਾਂ ਨੂੰ ਘੱਟ ਤੋਂ ਘੱਟ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ, ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਪ੍ਰਸ਼ਾਸਨ ਵਲੋਂ ਸ਼ਾਂਤਮਈ ਧਰਨਿਆਂ ਲਈ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਥਾਵਾਂ ਦੀ ਚੋਣ ਬਹੁਤ ਹੀ ਸੋਚ ਵਿਚਾਰ ਮਗਰੋਂ ਕੀਤੀ ਗਈ ਹੈ ਤਾਂ ਜੋ ਵੱਖ-ਵੱਖ ਰਾਜਨੀਤਿਕ ਪਾਰਟੀਆਂ ਜਾਂ ਸੰਸਥਾਵਾਂ ਵਲੋਂ ਰੋਸ ਵਿਖਾਵਿਆਂ ਦੌਰਾਨ ਆਮ ਜਨ ਜੀਵਨ ਪ੍ਰਭਾਵਿਤ ਨਾ ਹੋ ਸਕੇ। ਉਹਨਾਂ ਦੱਸਿਆ ਕਿ ਸ਼ਾਂਤਮਈ ਧਰਨਿਆਂ ਲਈ ਪੁੱਡਾ ਗਰਾਊਂਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ,ਦੁਸਹਿਰਾ ਗਰਾਊਂਡ ਜਲੰਧਰ ਕੈਂਟ, ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਕਪੂਰਥਲਾ ਰੋਡ ਨਕੋਦਰ ਦਾ ਪੱਛਮੀ ਪਾਸਾ, ਦਾਣਾ ਮੰਡੀ ਪਿੰਡ ਸੈਫ਼ਾਵਾਲ(ਫਿਲੌਰ) ਅਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਿਲ ਹਨ।

Advertisements

ਉਹਨਾਂ ਕਿਹਾ ਕਿ ਇਹ ਸਥਾਨ ਕੇਵਲ ਸ਼ਾਂਤਮਈ ਧਰਨਿਆਂ ਲਈ ਹੀ ਨਿਰਧਾਰਤ ਕੀਤੇ ਗਏ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਧਰਨੇ ਤੋਂ ਪਹਿਲਾਂ ਕਮਿਸ਼ਨਰ ਪੁਲਿਸ ਜਾਂ ਸਬੰਧਤ ਉਪ ਮੰਡਲ ਮੈਜਿਸਟਰੇਟ , ਜੋ ਵੀ ਲਾਗੂ ਹੋਵੇ, ਪਾਸੋਂ ਧਰਨੇ ਦੀ ਅਗਾਉਂ ਪ੍ਰਵਾਨਗੀ ਲੈਣੀ ਹੋਵੇਗੀ। ਇਸੇ ਤਰਾਂ ਉਹਨਾਂ ਕਿਹਾ ਕਿ ਧਰਨੇ ਦੌਰਾਨ ਕਿਸੇ ਵੀ ਤਰਾਂ ਦਾ ਹਥਿਆਰ ਜਿਵੇਂ ਚਾਕੂ ,ਲਾਠੀ ਜਾਂ ਕੋਈ ਹੋਰ ਲੈ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨਾਂ ਦੱਸਿਆ ਕਿ ਧਰਨੇ ਦੌਰਾਨ ਧਰਨਾ ਦੇਣ ਵਾਲੀ ਸੰਸਥਾਂ/ਪਾਰਟੀ ਨੂੰ ਇਹ ਲਿਖਤੀ ਦੇਣਾ ਪਵੇਗਾ ਕਿ ਇਹ ਧਰਨਾ ਪੂਰੀ ਤਰਾਂ ਨਾਲ ਸ਼ਾਂਤਮਈ ਹੋਵੇਗਾ। ਇਸੇ ਤਰਾਂ ਧਰਨੇ ਦੌਰਾਨ ਕਿਸੇ ਵੀ ਤਰਾਂ ਦੇ ਗੈਰ ਕਾਨੂੰਨੀ ਕਾਰਜ ਕਾਰਨ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਦੀ ਪੂਰਤੀ ਵੀ ਉਨਾਂ ਨੂੰ ਹੀ ਕਰਨੀ ਪਵੇਗੀ। ਉਨਾਂ ਦੱਸਿਆ ਕਿ ਇਹ ਹੁਕਮ ਮਾਲ ਪੁਨਰਵਿਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ,ਪੰਜਾਬ ਵਲੋਂ ਰਿੱਟ ਪਟੀਸ਼ਨ ਨੰ : 28061 ‘ਵਰਿੰਦਰਪਾਲ ਸਿੰਘ ਬਨਾਮ ਪੰਜਾਬ ਸਟੇਟ’ ਅਨੁਸਾਰ ਜਾਰੀ ਕੀਤੇ ਗਏ ਹਨ ਅਤੇ ਇਹ ਹੁਕਮ 05 ਅਕਤੂਬਰ 2020 ਤੋਂ ਜਾਰੀ ਹੋਣ ‘ਤੇ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here