Sunday, October 18, 2026
Home Chandigarh 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰਾਕੇਸ਼ ਅਤੇ ਕੁਲਵਿੰਦਰਜੀਤ ਨੂੰ ਵਿਜੀਲੈਂਸ ਨੇ...

50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰਾਕੇਸ਼ ਅਤੇ ਕੁਲਵਿੰਦਰਜੀਤ ਨੂੰ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ (ਦ ਸਟੈਲਰ ਨਿਊਜ਼)। ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਤਹਿਸੀਲ ਖਡੂਰ ਸਾਹਿਬ, ਜ਼ਿਲਾ ਤਰਨ ਤਾਰਨ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਾਕੇਸ਼ ਕੁਮਾਰ ਅਤੇ ਐਸ.ਡੀ.ਐਮ ਦਫ਼ਤਰ ਖਡੂਰ ਸਾਹਿਬ ਦੀ ਜੂਨੀਅਰ ਸਹਾਇਕ ਕੁਲਵਿੰਦਰਜੀਤ ਕੌਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਨੂੰ ਪਿੰਡ ਸਰਹਾਲੀ ਕਲਾਂ, ਜ਼ਿਲਾ ਤਰਨ ਤਾਰਨ ਦੇ ਦਿਆ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਤੱਕ ਪਹੁੰਚ ਕਰਕੇ ਦੋਸ਼ ਲਾਏ ਸਨ ਕਿ ਉਕਤ ਦੋਸ਼ੀ ਕਰਮਚਾਰੀਆਂ ਨੇ ਐਸਡੀਐਮ ਵਲੋਂ ਉਸਦੀ ਜ਼ਮੀਨ ਸੰਬਧੀ ਕੀਤੇ ਫੈਸਲੇ ਦੀ ਨਕਲ ਦੇਣ ਬਦਲੇ 1,00,000 ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਹਿਲੀ ਕਿਸ਼ਤ ਵਜੋਂ ਉਹ 20,000 ਰੁਪਏ ਪਹਿਲਾਂ ਹੀ ਦੋਸ਼ੀਆਂ ਨੂੰ ਦੇ ਚੁੱਕਾ ਹੈ।

ਉਸ ਵੱਲੋਂ ਦਿੱਤੀ ਜਾਣਕਾਰੀ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਦੋਵਾਂ ਦੋਸ਼ੀਆਂ ਨੂੰ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਦੂਜੀ ਕਿਸ਼ਤ ਵਜੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਦੋਵੇਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here